ਲਖੀਮਪੁਰ ਖੀਰੀ, 21 ਅਕਤੂਬਰ (ਪੰਜਾਬ ਮੇਲ)- ਇਥੋਂ ਦੀ ਸਥਾਨਕ ਅਦਾਲਤ ਨੇ ਅੱਜ ਲਖੀਮਪੁਰ ਖੀਰੀ ਘਟਨਾ ਦੇ ਮਾਮਲੇ ਵਿਚ ਨਾਮਜ਼ਦ ਚਾਰ ਮੁਲਜ਼ਮਾਂ ਦਾ ਹੋਰ ਤਿੰਨ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਇਸ ਘਟਨਾ ਵਿਚ ਚਾਰ ਕਿਸਾਨਾਂ ਸਣੇ ਅੱਠ ਜਣਿਆਂ ਦੀ ਮੌਤ ਹੋ ਗਈ ਸੀ। ਅਦਾਲਤ ਨੇ ਸੁਮਿਤ ਜੈਸਵਾਲ, ਸਤਿਆ ਪ੍ਰਕਾਸ਼ ਤ੍ਰਿਪਾਠੀ, ਨੰਦਨ ਸਿੰਘ, ਸ਼ਿਸ਼ੂ ਪਾਲ ਦਾ ਪੁਲਿਸ ਰਿਮਾਂਡ ਵਧਾਇਆ ਹੈ।