ਲਖੀਮਪੁਰ ਖੀਰੀ ਹਿੰਸਾ ਕੇਸ; ਮੁਲਜ਼ਮ ਵਜੋਂ ਨਾਮਜ਼ਦ ਆਸ਼ੀਸ਼ ਮਿਸ਼ਰਾ ਨੂੰ ਹੋਇਆ ਡੇਂਗੂ 

372
Share

ਲਖੀਮਪੁਰ ਖੀਰੀ, 24 ਅਕਤੂਬਰ (ਪੰਜਾਬ ਮੇਲ)- ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਡੇਂਗੂ ਹੋ ਗਿਆ ਹੈ। ਮਿਸ਼ਰਾ ਨੂੰ ਡੇਂਗੂ ਦੇ ਲੱਛਣਾਂ ਮਗਰੋਂ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਪਰ ਸ਼ਨਿੱਚਰਵਾਰ ਸ਼ਾਮ ਨੂੰ ਉਸ ਨੂੰ ਵਾਪਸ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ ਗਿਆ। ਜ਼ਿਲ੍ਹਾ ਜੇਲ੍ਹ ਦੇ ਸੁਪਰਡੈਂਟ ਪੀ ਪੀ ਸਿੰਘ ਨੇ ਦੱਸਿਆ ਕਿ ਆਸ਼ੀਸ਼ ਮਿਸ਼ਰਾ ਵਿਚ ਡੇਂਗੂ ਦੇ ਲੱਛਣ ਨਜ਼ਰ ਆਉਣ ਮਗਰੋਂ ਉਸ ਦੇ ਨਮੂਨੇ ਸ਼ੁੱਕਰਵਾਰ ਨੂੰ ਜਾਂਚ ਲਈ ਭੇਜੇ ਗਏ ਸਨ।


Share