ਲਖੀਮਪੁਰ ਖੀਰੀ ਹਿੰਸਾ ਕੇਸ: ਵਿਸ਼ੇਸ਼ ਜਾਂਚ ਟੀਮ ਵੱਲੋਂ ਭਾਜਪਾ ਵਰਕਰਾਂ ਦੀ ਹੱਤਿਆ ਦੇ ਮਾਮਲੇ ’ਚ ਦੋ ਗਿ੍ਰਫ਼ਤਾਰ

442
Share

ਲਖੀਮਪੁਰ ਖੀਰੀ, 26 ਅਕਤੂਬਰ (ਪੰਜਾਬ ਮੇਲ)- ਲਖੀਮਪੁਰ ਖੀਰੀ ਹਿੰਸਾ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਭਾਜਪਾ ਵਰਕਰਾਂ ਦੀ ਹੱਤਿਆ ਕਰਨ ਦੇ ਕੇਸ ਵਿਚ ਦੋ ਜਣਿਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਗਿ੍ਰਫ਼ਤਾਰ ਵਿਅਕਤੀਆਂ ਦੀ ਸ਼ਨਾਖ਼ਤ ਗੁਰਵਿੰਦਰ ਸਿੰਘ ਤੇ ਵਚਿੱਤਰ ਸਿੰਘ ਵਜੋਂ ਹੋਈ ਹੈ। ਇਹ ਕਾਰਵਾਈ ਸੁਮਿਤ ਜੈਸਵਾਲ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਗੁਰਵਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਗੋਲਾ ਇਲਾਕੇ ਦੇ ਮੋਕਰਮਊ ਅਲੀਗੰਜ ਦਾ ਰਹਿਣ ਵਾਲਾ ਹੈ, ਜਦਕਿ ਵਚਿੱਤਰ ਪੁੱਤਰ ਲਖਵਿੰਦਰ ਸਿੰਘ ਇਸੇ ਜ਼ਿਲ੍ਹੇ ਦੇ ਭੀੜਾ ਇਲਾਕੇ ਦਾ ਰਹਿਣ ਵਾਲਾ ਹੈ।

Share