ਲਖੀਮਪੁਰ ਖੀਰੀ ਹਿੰਸਾ ਮਾਮਲਾ: ਸੁਪਰੀਮ ਕੋਰਟ ਵੱਲੋਂ ਆਸ਼ੀਸ਼ ਨੂੰ 8 ਹਫਤਿਆਂ ਦੀ ਅੰਤਰਿਮ ਜ਼ਮਾਨਤ

15

ਨਵੀਂ ਦਿੱਲੀ, 25 ਜਨਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਨੂੰ ਅੱਠ ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਉਸ ਨੂੰ ਇਸ ਸਮੇਂ ਦੌਰਾਨ ਉੱਤਰ ਪ੍ਰਦੇਸ਼ ਜਾਂ ਦਿੱਲੀ ਵਿਚ ਨਾ ਰਹਿਣ ਦੇ ਨਿਰਦੇਸ਼ ਦਿੱਤੇ ਹਨ।