ਲਖੀਮਪੁਰ ਖੀਰੀ ਹਿੰਸਾ ਮਾਮਲਾ: ਸੁਪਰੀਮ ਕੋਰਟ ਵੱਲੋਂ ਯੂ.ਪੀ. ਸਰਕਾਰ ਦੀ ਝਾੜ-ਝੰਬ

401
Share

ਨਵੀਂ ਦਿੱਲੀ, 8 ਅਕਤੂਬਰ (ਪੰਜਾਬ ਮੇਲ)- ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਯੂ.ਪੀ. ਸਰਕਾਰ ਨੂੰ ਖਾਸੀ ਝਾੜ-ਝੰਬ ਕੀਤੀ। ਅਦਾਲਤ ਨੇ ਕਿਹਾ ਕਿ ਇਸ ਸਾਰੇ ਮਾਮਲੇ ਵਿਚ ਰਾਜ ਦਾ ਸਰਕਾਰ ਰਵੱਈਆ ਤਸੱਲੀਬਖ਼ਸ਼ ਨਹੀਂ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਜੇ ਧਾਰਾ 302 ਤਹਿਤ ਕੇਸ ਕੀਤਾ ਗਿਆ ਸੀ, ਤਾਂ ਮੁਲਜ਼ਮ ਹਾਲੇ ਤੱਕ ਫ਼ਰਾਰ ਕਿਉਂ ਹੈ। ਕੀ ਪੁਲਿਸ ਇਸ ਧਾਰਾ ਤਹਿਤ ਦਰਜ ਮਾਮਲਿਆਂ ਵਿਚ ਹਮੇਸ਼ਾਂ ਇਸੇ ਤਰ੍ਹਾਂ ਕਰਦੀ ਹੈ। ਕੇਸ ਵਿਚ ਵੱਡੇ-ਵੱਡੇ ਨਾਮ ਸ਼ਾਮਲ ਹੋਣ ਕਾਰਨ ਇਸ ਮਾਮਲੇ ਦੀ ਜਾਂਚ ਬੜੀ ਚੌਕਸੀ ਨਾਲ ਕਰਨੀ ਪਵੇਗੀ। ਇਸ ਲਈ ਸਰਕਾਰ ਕੇਸ ਨਾਲ ਸਬੰਧ ਸਬੂਤਾਂ ਛੇੜਖਾਨੀ ਨਾ ਹੋਣ ਦਾ ਢੁੱਕਵਾਂ ਇੰਤਜ਼ਾਮ ਕਰੇ।

Share