#INDIA

ਲਖੀਮਪੁਰ ਖੀਰੀ ਹਿੰਸਾ: ਸੁਪਰੀਮ ਕੋਰਟ ਵੱਲੋਂ ਜਾਂਚ ਪੂਰੀ ਕਰਨ ਤੇ ਚਾਰਜਸ਼ੀਟ ਦਾਖ਼ਲ ਕਰਨ ਮਗਰੋਂ ਸਿਟ ਨੂੰ ਕੀਤਾ ਭਾਰ ਮੁਕਤ

ਨਵੀਂ ਦਿੱਲੀ, 18 ਸਤੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਲਖੀਮਪੁਰ-ਖੀਰੀ ਹਿੰਸਾ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੂੰ ਭਾਰ ਮੁਕਤ ਕਰਦਿਆਂ ਕਿਹਾ ਕਿ ਕਿਹਾ ਕਿ ਉਸ ਨੇ ਜਾਂਚ ਪੂਰੀ ਕਰ ਲਈ ਹੈ ਅਤੇ ਹੇਠਲੀ ਅਦਾਲਤ ਵਿਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਇਹ ਮਾਮਲਾ 3 ਅਕਤੂਬਰ, 2021 ਦੀ ਹਿੰਸਾ ਨਾਲ ਸਬੰਧਤ ਹੈ, ਜਿਸ ਵਿਚ ਲਖੀਮਪੁਰ-ਖੀਰੀ ਜ਼ਿਲ੍ਹੇ ਦੇ ਤਿਕੁਨੀਆ ਵਿਚ ਚਾਰ ਕਿਸਾਨਾਂ ਸਮੇਤ ਅੱਠ ਵਿਅਕਤੀ ਮਾਰੇ ਗਏ ਸਨ। ਜਸਟਿਸ ਸੂਰਿਆ ਕਾਂਤ ਅਤੇ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਜੇ ਐੱਸ.ਆਈ.ਟੀ. ਦੇ ਪੁਨਰਗਠਨ ਦੀ ਲੋੜ ਮਹਿਸੂਸ ਹੋਈ, ਤਾਂ ਇਸ ਸਬੰਧੀ ਢੁੱਕਵੇਂ ਹੁਕਮ ਦਿੱਤੇ ਜਾਣਗੇ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਰਾਕੇਸ਼ ਕੁਮਾਰ ਜੈਨ ਨੂੰ ਉੱਤਰ ਪ੍ਰਦੇਸ਼ ਪੁਲਿਸ ਦੀ ਐੱਸ.ਆਈ.ਟੀ. ਵੱਲੋਂ ਰੋਜ਼ਾਨਾ ਆਧਾਰ ‘ਤੇ ਮਾਮਲੇ ਦੀ ਜਾਂਚ ਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ ਸੀ।

Leave a comment