ਲਖੀਮਪੁਰ ਹਿੰਸਾ: ਚੜੂਨੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਕਿਸਾਨਾਂ ’ਤੇ ਦਰਜ ਕੇਸ ਰੱਦ ਕਰਨ ਲਈ ਪੱਤਰ

340
Share

ਨਵੀਂ ਦਿੱਲੀ, 6 ਅਪ੍ਰੈਲ (ਪੰਜਾਬ ਮੇਲ)- ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਕਿਸਾਨਾਂ ’ਤੇ ਦਰਜ ਕੇਸ ਰੱਦ ਕੀਤੇ ਜਾਣ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ’ਚ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਦੀ ਮੌਤ ਹੋ ਗਈ ਸੀ। ਸ਼੍ਰੀ ਚੜੂਨੀ ਨੇ ਕਿਹਾ ਕਿ ਇਸ ਖ਼ਿਲਾਫ਼ ਲੋਕਾਂ ਦੀ ਮੀਟਿੰਗ 21 ਮਾਰਚ ਨੂੰ ਘਾਟ ਸਾਹਿਬ ਵਿਚ ਹੋਈ ਸੀ। ਇਸ ਦੌਰਾਨ ਮਤਾ ਪਾਸ ਕੀਤਾ ਗਿਆ ਸੀ ਕਿ ਕਿਸਾਨ ਅੰਦੋਲਨ ਦੌਰਾਨ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਨਾ ਗ਼ਲਤ ਹੈ। ਕਿਸਾਨ ਬੇਕਸੂਰ ਹਨ, ਉਨ੍ਹਾਂ ਖ਼ਿਲਾਫ਼ ਕਿਸੇ ਕਿਸਮ ਦਾ ਕੇਸ ਦਰਜ ਨਹੀਂ ਹੋਣਾ ਚਾਹੀਦਾ ਸੀ।

Share