#PUNJAB

ਲਗਾਤਾਰ ਤੀਜੀ ਵਾਰ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਚੁਣੇ ਗਏ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਤਿਸਰ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਸਿੱਖ ਸੰਸਥਾ ਦੇ ਮੁੜ ਪ੍ਰਧਾਨ ਚੁਣੇ ਗਏ। ਉਨ੍ਹਾਂ ਨੇ 118 ਵੋਟਾਂ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਵਿਰੋਧੀ ਧਿਰ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਹਰਾਇਆ, ਜਿਨ੍ਹਾਂ ਨੂੰ ਸਿਰਫ 17 ਵੋਟਾਂ ਮਿਲੀਆਂ। ਇਸ ਤਰ੍ਹਾਂ ਸ਼੍ਰੀ ਘੁੰਨਸ 101 ਵੋਟਾਂ ਨਾਲ ਹਾਰੇ। 2 ਵੋਟਾਂ ਰੱਦ ਕੀਤੀਆਂ ਗਈਆਂ।
ਜ਼ਿਕਰਯੋਗ ਹੈ ਕਿ ਤੇਜਾ ਸਿੰਘ ਸਮੁੰਦਰੀ ਹਾਲ ‘ਚ ਦੁਪਹਿਰ ਇਕ ਵਜੇ ਦੇ ਕਰੀਬ ਅਰਦਾਸ ਤੋਂ ਬਾਅਦ ਵੋਟਿੰਗ ਸ਼ੁਰੂ ਹੋਈ। ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐੱਸ.ਜੀ.ਪੀ.ਸੀ. ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ।