ਲਵਪ੍ਰੀਤ ਖ਼ੁਦਕੁਸ਼ੀ ਮਾਮਲਾ; ਪੁਲਿਸ ਵੱਲੋਂ ਕੈਨੇਡਾ ਰਹਿੰਦੀ ਬੇਅੰਤ ਕੌਰ ਖ਼ਿਲਾਫ਼ ਮਾਮਲਾ ਦਰਜ

340
Share

-ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਦਰਜ ਕੀਤਾ ਮਾਮਲਾ
ਬਰਨਾਲਾ, 28 ਜੁਲਾਈ (ਪੰਜਾਬ ਮੇਲ)- ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੋਲਾ ਦੇ ਬਹੁਚਰਚਿਤ ਲਵਪ੍ਰੀਤ ਖ਼ੁਦਕੁਸ਼ੀ ਮਾਮਲੇ ’ਚ ਬਰਨਾਲਾ ਪੁਲਿਸ ਵਲੋਂ ਮਿ੍ਰਤਕ ਨੌਜਵਾਨ ਲਵਪ੍ਰੀਤ ਦੀ ਕੈਨੇਡਾ ਰਹਿ ਰਹੀ ਪਤਨੀ ਬੇਅੰਤ ਕੌਰ ਦੇ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਮਿ੍ਰਤਕ ਨੌਜਵਾਨ ਲਵਪ੍ਰੀਤ ਦੀ ਕੈਨੇਡਾ ਰਹਿ ਰਹੀ ਪਤਨੀ ਬੇਅੰਤ ਕੌਰ ਦੇ ਖ਼ਿਲਾਫ਼ ਥਾਣਾ ਧਨੋਲਾ ’ਚ ਐੱਫ.ਆਈ.ਆਰ. ਨੰਬਰ 97 ਧਾਰਾ 420 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਮਾਮਲਾ ਮਿ੍ਰਤਕ ਨੌਜਵਾਨ ਲਵਪ੍ਰੀਤ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੀਤਾ ਹੈ, ਉੱਥੇ ਪੁਲਿਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮਿ੍ਰਤਕ ਨੌਜਵਾਨ ਲਵਪ੍ਰੀਤ ਦੇ ਪੋਸਟਮਾਰਟ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ਅਤੇ ਪੁਲਿਸ ਵਲੋਂ ਮਿ੍ਰਤਕ ਦਾ ਵਿਸਰਾ ਜਾਂਚ ਲਈ ਭੇਜਿਆ ਗਿਆ ਹੈ।¿;¿;
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਲਵਪ੍ਰੀਤ ਦੀ ਮੌਤ ਦੇ ਮਾਮਲੇ ’ਚ ਉਸ ਦੀ ਪਤਨੀ ਬੇਅੰਤ ਕੌਰ ਅਤੇ ਉਸ ਦੇ ਪਰਿਵਾਰ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਲਵਪ੍ਰੀਤ ਦੇ ਪਰਿਵਾਰ ਅਤੇ ਉਸ ਦੇ ਪਿੰਡ ਵਾਸੀਆਂ ਨੇ ਵੱਡਾ ਇਕੱਠ ਰੱਖਿਆ ਸੀ। ਇਸ ਇਕੱਠ ’ਚ ਪਿੰਡ ਦੀਆਂ ਭਿੰਨ-ਭਿੰਨ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਸਾਰਿਆਂ ਨੇ ਲਵਪ੍ਰੀਤ ਨੂੰ ਇਨਸਾਫ਼ ਦਿਵਾਉਣ ਲਈ ਹਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਸੀ ਅਤੇ ਪੁਲਿਸ ਵਲੋਂ ਕੋਈ ਕਾਰਵਾਈ ਨਾ ਹੋਣ ’ਤੇ ਸੰਘਰਸ਼ ਕਰਨ ਦਾ ਐਲਾਨ ਕੀਤਾ ਸੀ।

Share