#world

ਲਹਿੰਦੇ ਪੰਜਾਬ ਦੇ ਸਿੱਖ ਐਕਟ ’ਚ ਹੋਵੇਗੀ ਸੋਧ: ਰਮੇਸ਼ ਅਰੋੜਾ

ਲਾਹੌਰ, 22 ਮਾਰਚ (ਪੰਜਾਬ ਮੇਲ)- ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਸੂਬੇ ਦੇ ਸਿੱਖ ਐਕਟ ਵਿੱਚ ਕੁਝ ਸੋਧਾਂ ਕੀਤੀਆਂ ਜਾਣਗੀਆਂ, ਜਿਸ ਤਹਿਤ 18 ਸਾਲ ਤੋਂ ਘੱਟ ਉਮਰ ਦੇ ਸਿੱਖ ਨੌਜਵਾਨ ਵਿਆਹ ਕਰਵਾਉਣ ਲਈ ਅਯੋਗ ਹੋਣਗੇ। ਸ੍ਰੀ ਅਰੋੜਾ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐੱਸਜੀਪੀਸੀ) ਜਿਸ ਦੇ ਉਹ ਪ੍ਰਧਾਨ ਹਨ, ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਾਕਿਸਤਾਨ ਦੇ ਸਿੱਖ ਐਕਟ ਵਿੱਚ ਕੀਤੀਆਂ ਜਾਣ ਵਾਲੀਆਂ ਨਵੀਆਂ ਸੋਧਾਂ ਘੱਟ ਗਿਣਤੀ ਭਾਈਚਾਰੇ ਦੇ ਹੱਕ ਵਿੱਚ ਹੋਣਗੀਆਂ। ਸ੍ਰੀ ਅਰੋੜਾ ਨੇ ਕਿਹਾ,‘‘ਸਿੱਖ ਆਨੰਦ ਕਾਰਜ ਮੈਰਿਜ ਐਕਟ 2018 ਵਿੱਚ 18 ਸਾਲ ਤੋਂ ਘੱਟ ਉਮਰ ਦੇ ਸਿੱਖ ਵਿਆਹ ਲਈ ਅਯੋਗ ਸਣੇ ਕੁਝ ਹੋਰ ਸੋਧਾਂ ਕੀਤੀਆਂ ਜਾਣਗੀਆਂ ਅਤੇ ਇਸ ਨੂੰ ਜਲਦੀ ਹੀ ਕੈਬਨਿਟ ਵੱਲੋਂ ਮਨਜ਼ੂਰੀ ਦਿੱਤੀ ਜਾਵੇਗੀ।’’