ਲਾਕਡਾਊਨ ਦੇ ਬਾਵਜੂਦ ਲੋਕ ਨਹੀਂ ਬੈਠ ਰਹੇ ਘਰਾਂ ‘ਚ

669
Share

ਲੋਕਾਂ ਦੀ ਲਾਪਰਵਾਹੀ ਤੋਂ ਨਾਰਾਜ਼ ਹੋਏ ਮੋਦੀ, ਕੀਤਾ ਟਵੀਟ

ਨਵੀਂ ਦਿੱਲੀ, 23 ਮਾਰਚ (ਪੰਜਾਬ ਮੇਲ)- ਕੋਰੋਨਾ ਵਾਇਰਸ ਦੇ ਮਾਮਲੇ ਦੇਸ਼ ‘ਚ ਲਗਾਤਾਰ ਵਧਦੇ ਜਾ ਰਹੇ ਹਨ। ਦੇਸ਼ ਦੇ 10 ਤੋਂ ਵਧ ਸੂਬਿਆਂ ‘ਚ ਸਰਕਾਰ ਨੇ ਲਾਕਡਾਊਨ ਦਾ ਐਲਾਨ ਕੀਤਾ ਹੈ, ਇ ਦੇ ਬਾਵਜੂਦ ਲੋਕ ਲਗਾਤਾਰ ਘਰੋਂ ਬਾਹਰ ਨਿਕਲ ਰਹੇ ਹਨ। ਹੁਣ ਇਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਖਤ ਜਤਾਈ ਹੈ। ਪੀ.ਐੱਮ. ਨੇ ਲਿਖਿਆ ਹੈ ਕਿ ਲੋਕ ਲਾਕਡਾਊਨ ਦੀ ਪਾਲਣਾ ਨਹੀਂ ਕਰ ਰਹੇ ਹਨ, ਸਰਕਾਰਾਂ ਕਾਨੂੰਨ ਦਾ ਪਾਲਣ ਕਰਵਾਉਣ। ਲਾਕਡਾਊਨ ਦੀ ਸਥਿਤੀ ‘ਤੇ ਪ੍ਰਧਾਨ ਮੰਤਰੀ ਨੇ ਆਪਣੇ ਟਵੀਟ ‘ਚ ਲਿਖਿਆ,”ਲਾਕਡਾਊਨ ਨੂੰ ਹਾਲੇ ਵੀ ਕਈ ਲੋਕ ਗੰਭੀਰਤਾ ਨਾਲ ਨਹੀਂ ਲੈ ਰਹੇ ਹਨ। ਕਿਉਂਕਿ ਕਰ ਕੇ ਆਪਣੇ ਆਪ ਨੂੰ ਬਚਾਓ, ਆਪਣੇ ਪਰਿਵਾਰ ਨੂੰ ਬਚਾਓ, ਨਿਰਦੇਸ਼ਾਂ ਦਾ ਗੰਭੀਰਤਾ ਨਾਲ ਪਾਲਣ ਕਰਨ। ਰਾਜ ਸਰਕਾਰਾਂ ਤੋਂ ਮੇਰੀ ਅਪੀਲ ਹੈ ਕਿ ਉਹ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣ ਕਰਵਾਉਣ।


Share