ਲਾਪਤਾ ਪਾਵਨ ਸਰੂਪਾਂ ਦਾ ਮਾਮਲਾ: ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਅਸਤੀਫ਼ਾ

679
Share

ਸ੍ਰੀ ਆਨੰਦਪੁਰ ਸਾਹਿਬ, 27 ਅਗਸਤ (ਪੰਜਾਬ ਮੇਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪਾਂ ਦੇ ਚੋਰੀ ਹੋਣ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਛੁੱਟੀ ਤੋਂ ਪਰਤਣ ਉਪਰੰਤ ਅੱਜ ਨੈਤਿਕਤਾ ਦੇ ਆਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਡਾ. ਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪ ਚੋਰੀ ਹੋਏ ਸਨ। ਉਨ੍ਹਾਂ ਇਸ ਸਬੰਧੀ ਆਪਣੀ ਨੈਤਿਕ ਜ਼ਿੰਮੇਵਾਰੀ ਤੇ ਇਖ਼ਲਾਕੀ ਫ਼ਰਜ਼ ਸਮਝਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਦੱਸਣਯੋਗ ਹੈ ਕਿ ਬੀਤੇ ਕਾਫੀ ਸਮੇਂ ਤੋਂ ਡਾ. ਰੂਪ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਹਾਸ਼ੀਏ ਉੱਤੇ ਨਜ਼ਰ ਆ ਰਹੇ ਸਨ, ਜਿਸ ਕਰਕੇ ਉਨ੍ਹਾਂ ਵੱਲੋਂ ਲੰਬੀ ਛੁੱਟੀ ਲੈਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ ਪਰ ਬਾਅਦ ਵਿਚ ਉਨ੍ਹਾਂ ਸਾਰੀਆਂ ਕਿਆਸਰਾਈਆਂ ਨੂੰ ਖਾਰਜ ਕਰਦੇ ਹੋਏ ਆਪਣੇ ਨਿੱਜੀ ਕਾਰਨਾਂ ਕਰ ਕਰਕੇ ਵਿਦੇਸ਼ ਜਾਣ ਹਿੱਤ ਛੁੱਟੀ ਲਈ ਦੱਸਿਆ ਸੀ ਪਰ ਅੱਜ ਦੇ ਘਟਨਾਕ੍ਰਮ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਵਿਚ ਸਭ ਕੁਝ ਠੀਕ ਨਹੀਂ ਹੈ।


Share