ਲਾਲ ਕਿਲ੍ਹਾ ਹਿੰਸਾ ਮਾਮਲਾ: ਜ਼ਮਾਨਤ ਮਿਲਣ ਮਗਰੋਂ ਦੀਪ ਸਿੱਧੂ ਨੂੰ ਪੁਲਿਸ ਵੱਲੋਂ ਮੁੜ ਗਿ੍ਰਫ਼ਤਾਰ

150
Share

ਨਵੀਂ ਦਿੱਲੀ, 17 ਅਪ੍ਰੈਲ (ਪੰਜਾਬ ਮੇਲ)- 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੇ ਸਬੰਧ ਵਿਚ ਗਿ੍ਰਫ਼ਤਾਰ ਕੀਤੇ ਗਏ ਅਦਾਕਾਰ ਤੇ ਕਾਰਕੁਨ ਦੀਪ ਸਿੱਧੂ ਨੂੰ ਦਿੱਲੀ ਦੀ ਇਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਪਰ ਦਿੱਲੀ ਪੁਲਿਸ ਨੇ ਉਸ ਨੂੰ ਮੁੜ ਗਿ੍ਰਫਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਵਿਸ਼ੇਸ਼ ਜੱਜ ਨੀਲੋਫਰ ਅਬੀਦਾ ਪਰਵੀਨ ਨੇ ਸ਼ੁੱਕਰਵਾਰ ਨੂੰ 30,000 ਰੁਪਏ ਦੇ ਨਿੱਜੀ ਮੁਚਲਕੇ ਅਤੇ ਇਸੇ ਰਕਮ ਦੀਆਂ ਦੋ ਜ਼ਮਾਨਤਾਂ ’ਤੇ ਮੁਲਜ਼ਮ ਨੂੰ ਰਾਹਤ ਦਿੱਤੀ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੀਤੀ ਗਈ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ ਵਿਚ ਦੀਪ ਸਿੱਧੂ ਨੂੰ 9 ਫਰਵਰੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਦੇ ਸਬੰਧ ਵਿਚ ਦਰਜ ਐੱਫ.ਆਈ.ਆਰ. ਮੁਤਾਬਕ ਦਿੱਲੀ ਦੇ ਗਾਜ਼ੀਪੁਰ ਬਾਰਡਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਆਈ.ਟੀ.ਓ. ਪਹੁੰਚੇ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋਈ ਸੀ ਅਤੇ ਵੱਡੀ ਗਿਣਤੀ ਕਿਸਾਨ ਟਰੈਕਟਰ ਚਲਾਉਂਦੇ ਹੋਏ ਲਾਲ ਕਿਲ੍ਹੇ ਤੱਕ ਪਹੁੰਚ ਗਏ ਸਨ ਅਤੇ ਇਸ ਕਿਲ੍ਹੇ ਦੇ ਅੰਦਰ ਦਾਖ਼ਲ ਹੋ ਗਏ ਸਨ। ਇਸ ਦੌਰਾਨ ਕੁਝ ਲੋਕਾਂ ਨੇ ਲਾਲ ਕਿਲ੍ਹੇ ’ਤੇ ਧਾਰਮਿਕ ਝੰਡਾ ਲਹਿਰਾ ਦਿੱਤਾ ਸੀ।

Share