ਲਾਲ ਕਿਲ੍ਹੇ ਵਿਖੇ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਕੇਸਰੀ ਨਿਸ਼ਾਨ ਲਹਿਰਾਉਣ ਦੇ ਮਾਮਲੇ ਵਿੱਚ ਅਦਾਕਾਰ ਦੀਪ ਸਿੱਧੂ ਗ੍ਰਿਫ਼ਤਾਰ

408
Share

ਨਵੀਂ ਦਿੱਲੀ,  9 ਫਰਵਰੀ (ਪੰਜਾਬ ਮੇਲ)- ਲਾਲ ਕਿਲ੍ਹੇ ਵਿਖੇ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਕੇਸਰੀ ਨਿਸ਼ਾਨ ਲਹਿਰਾਉਣ ਦੇ ਮਾਮਲੇ ਵਿੱਚ ਅਦਾਕਾਰ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਦੀਪ ਸਿੱਧੂ ਨੂੰ ਸਵੇਰੇ ਕਰੀਬ 10.30 ਵਜੇ ਕਰਨਾਲ ਨੇੜੇ ਗ੍ਰਿਫਤਾਰ ਕੀਤਾ ਗਿਆ ਸੀ। ਉਸ ਵਕਤ ਉਹ ਖੜ੍ਹਾ ਕਿਸੇ ਦਾ ਇੰਤਜ਼ਾਰ ਕਰ ਰਿਹਾ ਸੀ।

ਉਧਰ, ਸੋਸ਼ਲ ਮੀਡੀਆ ਵਿੱਚ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੀਪ ਸਿੱਧੂ ਖੁਦ ਪੁਲਿਸ ਸਾਹਮਣੇ ਪੇਸ਼ ਹੋਇਆ ਹੈ। ਇਹ ਤਸਵੀਰਾਂ ਗੁਰਦੁਆਰੇ ਸਾਹਿਬ ਦੇ ਅੰਦਰ ਦੀਆਂ ਹਨ। ਇਨ੍ਹਾਂ ਬਾਰੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋਈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਗ੍ਰਿਫਤਾਰੀ ਤੋਂ ਪਹਿਲਾਂ ਦੀਪ ਸਿੱਧੂ ਨੇ ਗੁਰਦੁਆਰੇ ਮੱਥਾ ਟੇਕਿਆ ਸੀ। ਪੁਲਿਸ ਅਨੁਸਾਰ ਦੀਪ ਸਿੱਧੂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਬਿਹਾਰ ਦੇ ਪੂਰਨੀਆ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਦੀਪ ਦੀ ਪਤਨੀ ਤੇ ਪਰਿਵਾਰ ਇਸ ਸਮੇਂ ਪੂਰਨੀਆ ‘ਚ ਹਨ। ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਬਿਹਾਰ, ਮੁੰਬਈ, ਰਾਂਚੀ, ਹਿਮਾਚਲ ਤੇ ਪੰਜਾਬ ਵਿੱਚ ਨਿਰੰਤਰ ਰੇਡ ਕੀਤੀ, ਉਸ ਤੋਂ ਬਾਅਦ ਜਾ ਕੇ ਕਿਤੇ ਦੀਪ ਨੂੰ ਗ੍ਰਿਫਤਾਰ ਹੋਇਆ। ਪੁਲਿਸ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਪਾਇਆ ਗਿਆ ਕਿ 26 ਜਨਵਰੀ ਤੋਂ ਬਾਅਦ ਦੀਪ ਸਿੱਧੂ ਪੰਜਾਬ, ਯੂਪੀ, ਹਿਮਾਚਲ ਤੇ ਹਰਿਆਣਾ ਵਿੱਚ ਰੁਕਿਆ। ਉਸ ਨੇ ਕਿਹਾ ਕਿ ਉਹ ਆਪਣੇ ਦੋਸਤਾਂ ਦੇ ਮੋਬਾਈਲ ਫੋਨਾਂ ਤੋਂ ਵੀਡੀਓ ਅਪਲੋਡ ਕਰਦਾ ਸੀ। ਪੁਲਿਸ ਨੇ ਸੀਆਰਪੀਸੀ ਦੀਆਂ 41 ਧਾਰਾਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਵਾਂਟੇਡ ਦੋਸ਼ੀਆਂ ਲਈ ਇਕ ਧਾਰਾ ਹੈ। ਪੰਜਾਬੀ ਅਦਾਕਾਰ ਸਿੱਧੂ ਨੂੰ ਮੰਗਲਵਾਰ ਸ਼ਾਮ 4.30 ਵਜੇ ਪੁਲਿਸ ਦੁਆਰਾ ਤੀਸ ਹਜ਼ਾਰੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਦੱਸਿਆ ਗਿਆ ਕਿ ਅਦਾਲਤ ‘ਚ ਪੇਸ਼ ਹੋਣ ਤੋਂ ਬਾਅਦ ਕਰਾਈਮ ਬ੍ਰਾਂਚ ਦੇ ਹਵਾਲੇ ਕਰ ਦਿੱਤਾ ਜਾਵੇਗਾ।  


Share