ਲਾਸ ਏਂਜਲਸ ਦੇ ਮੇਅਰ ਐਰਿਕ ਗਰਸੇਟੀ ਭਾਰਤ ਦੇ ਨਵੇਂ ਰਾਜਦੂਤ ਨਿਯੁਕਤ

276
Share

ਵਾਸ਼ਿੰਗਟਨ ਡੀ.ਸੀ. (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਲਾਸ ਏਂਜਲਸ ਦੇ ਮੇਅਰ ਐਰਿਕ ਗਰਸੇਟੀ ਨੂੰ ਭਾਰਤ ਦਾ ਨਵਾਂ ਰਾਜਦੂਤ ਨਿਯੁਕਤ ਕੀਤਾ ਹੈ। ਗਰਸੇਟੀ ਇੱਥੇ 2013 ਤੋਂ ਮੇਅਰ ਚੱਲੇ ਆ ਰਹੇ ਸਨ ਤੇ ਰਾਸ਼ਟਰਪਤੀ ਜੋਅ ਬਾਇਡਨ ਦੇ ਨਜ਼ਦੀਕੀਆਂ ਵਿਚੋਂ ਗਿਣੇ ਜਾਂਦੇ ਸਨ। ਉਹ ਜੋਅ ਬਾਇਡਨ ਦੀ ਚੋਣ ਪ੍ਰਚਾਰ ਮੁਹਿੰਮ ਦੇ ਕੋ-ਚੇਅਰ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤੀ ਮੂਲ ਦੇ ਅਤੁਲ ਕੇਸ਼ਪ ਨੂੰ ਅਸਥਾਈ ਤੌਰ ’ਤੇ ਭਾਰਤ ਦਾ ਅੰਬੈਸਡਰ ਨਿਯੁਕਤ ਕੀਤਾ ਗਿਆ ਸੀ।

Share