ਲਾਹੌਰ ਅਦਾਲਤ ਵੱਲੋਂ ਪਾਕਿ ਕਿ੍ਰਕਟ ਟੀਮ ਦੇ ਕਪਤਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਦਾ ਹੁਕਮ

6562
Share

ਕਰਾਚੀ, 19 ਮਾਰਚ (ਪੰਜਾਬ ਮੇਲ)- ਲਾਹੌਰ ਦੀ ਅਦਾਲਤ ਨੇ ਇੱਕ ਔਰਤ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ ’ਚ ਪਾਕਿਸਤਾਨੀ ਕਿ੍ਰਕਟ ਟੀਮ ਦੇ ਕਪਤਾਨ ਬਾਬਰ ਆਜ਼ਮ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਦਾ ਹੁਕਮ ਦਿੱਤਾ ਹੈ। ਜੱਜ ਹਾਮਿਦ ਹੁਸੈਨ ਨੇ ਹਮੀਜ਼ਾ ਮੁਖਤਾਰ ਦੀ ਪਟੀਸ਼ਨ ’ਤੇ ਇਹ ਆਦੇਸ਼ ਦਿੱਤਾ। ਪੀੜਤਾ ਨੇ ਦਾਅਵਾ ਕੀਤਾ ਕਿ ਪਾਕਿਸਤਾਨੀ ਕਪਤਾਨ ਖ਼ਿਲਾਫ਼ ਕੇਸ ਦਰਜ ਕਰਵਾਉਣ ਤੋਂ ਬਾਅਦ ਉਸ ਨੂੰ ਧਮਕੀਆਂ ਭਰੇ ਸੰਦੇਸ਼ ਮਿਲ ਰਹੇ ਹਨ। ਸੁਣਵਾਈ ਦੌਰਾਨ ਜਾਂਚ ਏਜੰਸੀ ਦੇ ਅਧਿਕਾਰੀਆਂ ਨੇ ਅਦਾਲਤ ਨੂੰ ਦੱਸਿਆ ਕਿ ਹਮੀਜ਼ਾ ਨੇ ਸਾਈਬਰ ਅਪਰਾਧ ਨਾਲ ਜੁੜੇ ਵਿਭਾਗ ’ਚ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਜਾਂਚ ਕਰਨ ’ਤੇ ਪਤਾ ਲੱਗਿਆ ਕਿ ਜਿਹੜੇ ਨੰਬਰਾਂ ਤੋਂ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ, ਉਨ੍ਹਾਂ ’ਚੋਂ ਇੱਕ ਨੰਬਰ ਬਾਬਰ ਆਜ਼ਮ ਦਾ ਹੈ।

Share