#PUNJAB

ਲੁਧਿਆਣਾ ‘ਚ ਕਰੋੜਾਂ ਦੀ ਲੁੱਟ ਦਾ ਮਾਮਲਾ: ਮਾਸਟਰਮਾਈਂਡ ਮਨਦੀਪ ਕੌਰ ਮੋਨਾ ਤੇ ਉਸ ਦਾ ਪਤੀ ਉੱਤਰਾਖੰਡ ‘ਚੋਂ ਗ੍ਰਿਫ਼ਤਾਰ

ਲੁਧਿਆਣਾ, 17 ਜੂਨ (ਪੰਜਾਬ ਮੇਲ)- ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ‘ਤੇ ਜਾਣਕਾਰੀ ਦਿੱਤੀ ਹੈ ਕਿ ਲੁਧਿਆਣਾ ਪੁਲਿਸ ਤੇ ਕਾਊਂਟਰ ਇੰਟੈਲੀਜੈਂਸ ਨੇ ਸਾਂਝੀ ਕਾਰਵਾਈ ਕਰਕੇ ਲੁਧਿਆਣਾ ‘ਚ ਬੀਤੇ ਦਿਨਾਂ ਦੌਰਾਨ ਹੋਈ 8.49 ਕਰੋੜ ਦੀ ਸੀ.ਐੱਮ.ਐੱਸ. ਲੁੱਟ ਦੀ ਮਾਸਟਰਮਾਈਂਡ ਮਨਦੀਪ ਕੌਰ ਉਰਫ ਮੋਨਾ ਅਤੇ ਉਸ ਦੇ ਪਤੀ ਜਸਵਿੰਦਰ ਸਿੰਘ ਨੂੰ ਉੱਤਰਾਖੰਡ ਵਿਚੋਂ ਗ੍ਰਿਫਤਾਰ ਕੀਤਾ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ 100 ਘੰਟਿਆਂ ਤੋਂ ਵੀ ਘੱਟ ਸਮੇਂ ਵਿਚ ਇਹ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ, ਜਿਸ ਲਈ ਲੁਧਿਆਣਾ ਪੁਲਿਸ ਤੇ ਕਾਊਂਟਰ ਇੰਟੈਲੀਜੈਂਸ ‘ਤੇ ਮਾਣ ਹੈ।

Leave a comment