ਲੁਧਿਆਣਾ ‘ਚ ਮਹਿਲਾ ਪੁਲੀਸ ਅਧਿਕਾਰੀ ਸਮੇਤ ਦੋ ਪੁਲੀਸ ਮੁਲਾਜ਼ਮ ਕਰੋਨਾ ਦੀ ਲਪੇਟ ਵਿੱਚ ਆਏ

713
Share

ਸਮਰਾਲਾ, 21 ਜੂਨ (ਪੰਜਾਬ ਮੇਲ)- ਇਲਾਕੇ ਦੀ ਮਹਿਲਾ ਪੁਲੀਸ ਅਧਿਕਾਰੀ ਸਮੇਤ ਦੋ ਪੁਲੀਸ ਮੁਲਾਜ਼ਮ ਨੂੰ ਕਰੋਨਾ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਸਮਰਾਲਾ ਦੇ ਲਾਗਲੇ ਪਿੰਡ ਭਰਥਲਾ ਦੀ ਵਸਨੀਕ ਮਹਿਲਾ ਪੁਲੀਸ ਅਧਿਕਾਰੀ ਲੁਧਿਆਣਾ ਵਿਖੇ ਐਡੀਸ਼ਨਲ ਐੱਸਐੱਚਓ ਹੈ। ਉਸ ਦੀ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਭਰਤੀ ਕਰ ਲਿਆ ਹੈ, ਜਦਕਿ ਉਸਦੇ ਬਾਕੀ ਪਰਿਵਾਰਕ ਮੈਂਬਰਾਂ ਨੂੰ ਘਰ ਵਿੱਚ ਹੀ ਇਕਾਂਤਵਾਸ ਕਰਦੇ ਹੋਏ ਕਰੋਨਾ ਜਾਂਚ ਲਈ ਉਨ੍ਹਾਂ ਦੇ ਨਮੂਨੇ ਲਏ ਜਾ ਰਹੇ ਹਨ। ਇਸ ਤੋਂ ਇਲਾਵਾ ਸ਼ਹਿਰ ਦੇ ਹਿੰਮਤ ਨਗਰ ਮੁਹੱਲੇ ਦੇ ਵਸਨੀਕ ਤੇ ਲੁਧਿਆਣਾ ਵਿੱਚ ਤਾਇਨਾਤ ਪੁਲੀਸ ਮੁਲਾਜ਼ਮ ਦੀ ਰਿਪੋਰਟ ਵੀ ਕਰੋਨਾ ਪਾਜ਼ੇਟਿਵ ਆਉਣ ਤੇ ਉਸ ਦੇ ਪਰਿਵਾਰ ਦੇ ਬਾਕੀ ਮੈਂਬਰਾਂ ਦੀ ਕਰੋਨਾ ਜਾਂਚ ਲਈ ਸੈਂਪਲ ਲਏ ਜਾ ਰਹੇ ਹਨ। ਇਸ ਪੁਲੀਸ ਮੁਲਾਜ਼ਮ ਨੂੰ ਵੀ ਇਲਾਜ ਲਈ ਦਾਖਲ ਕਰ ਲਿਆ ਗਿਆ ਹੈ। ਸਿਹਤ ਵਿਭਾਗ ਨੇ ਇਸ ਪੁਲੀਸ ਮੁਲਾਜ਼ਮ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਵੀ ਆਪਣੇ ਕਰੋਨਾ ਟੈਸਟ ਕਰਵਾਉਣ ਲਈ ਕਿਹਾ ਹੈ।


Share