ਲੇਹ ’ਚ ਡਿਊਟੀ ਦੌਰਾਨ ਪਹਾੜੀ ਤੋਂ ਪੈਰ ਤਿਲਕਣ ਕਾਰਨ ਜਗਰਾਉਂ ਦਾ ਨਾਇਬ ਸੂਬੇਦਾਰ ਸ਼ਹੀਦ

414
ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੀ ਫਾਈਲ ਫੋਟੋ।
Share

ਜਗਰਾਉਂ, 27 ਫਰਵਰੀ (ਪੰਜਾਬ ਮੇਲ)- ਇੱਥੋਂ ਦੇ ਗਾਂਧੀ ਮੁਹੱਲੇ ਦਾ ਵਸਨੀਕ ਅਤੇ 22ਵੀਂ ਪੰਜਾਬ ਰੈਜੀਮੈਂਟ ਵਿਚ ਕੰਟਰੋਲ ਰੇਖਾ ਨੇੜੇ ਬਟਾਲਿਕ ਸੈਕਟਰ (ਲੇਹ) ’ਚ ਡਿਊਟੀ ਨਿਭਾਅ ਰਿਹਾ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਡਿਊਟੀ ਦੌਰਾਨ ਪਹਾੜੀ ਤੋਂ ਪੈਰ ਤਿਲਕਣ ਕਾਰਨ ਸ਼ਹੀਦ ਹੋ ਗਿਆ। ਪਰਵਿੰਦਰ ਸਿੰਘ ਦੀ ਦੇਹ ਭਲਕੇ ਜਗਰਾਉਂ ਪੁੱਜਣ ’ਤੇ ਰਾਏਕੋਟ ਰੋਡ ’ਤੇ ਸਥਿਤ ਸਰਕਾਰੀ ਸਾਇੰਸ ਕਾਲਜ ਨੇੜਲੇ ਸ਼ਮਸ਼ਾਨਘਾਟ ਵਿਚ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ। ਸ਼ਹੀਦ ਪਰਵਿੰਦਰ ਸਿੰਘ ਆਪਣੇ ਪਿੱਛੇ ਪਤਨੀ ਤੇ 11 ਅਤੇ 13 ਸਾਲ ਦੀ ਉਮਰ ਦੇ ਦੋ ਪੁੱਤਰ ਛੱਡ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦਿੱਤਾ ਜਾਵੇਗਾ।

Share