#INDIA

ਲੋਕ ਸਭਾ ਚੋਣਾਂ ਦੇ ਅੰਤਿਮ ਗੇੜ ਲਈ ਪ੍ਰਚਾਰ ਬੰਦ

7 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ 57 ਸੀਟਾਂ ‘ਤੇ ਪਹਿਲੀ ਜੂਨ ਨੂੰ ਪੈਣਗੀਆਂ ਵੋਟਾਂ
ਵਾਰਾਨਸੀ/ਚੰਡੀਗੜ੍ਹ, 30 ਮਈ (ਪੰਜਾਬ ਮੇਲ)- ਲੋਕ ਸਭਾ ਚੋਣਾਂ ਦੇ ਸੱਤਵੇਂ ਤੇ ਅੰਤਿਮ ਗੇੜ ਤਹਿਤ ਸੱਤ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ 57 ਸੀਟਾਂ ‘ਤੇ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਲਈ ਚੋਣ ਪ੍ਰਚਾਰ ਅੱਜ ਸ਼ਾਮ ਨੂੰ ਬੰਦ ਹੋ ਗਿਆ। ਇਸ ਅੰਤਿਮ ਗੇੜ ਤਹਿਤ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ, ਹਿਮਾਚਲ ਪ੍ਰਦੇਸ਼ ਦੀਆਂ ਚਾਰ, ਉੱਤਰ ਪ੍ਰਦੇਸ਼ ਦੀਆਂ 13, ਬਿਹਾਰ ਦੀਆਂ ਅੱਠ, ਉੜੀਸਾ ਦੀਆਂ ਛੇ ਅਤੇ ਝਾਰਖੰਡ ਦੀਆਂ ਤਿੰਨ ਲੋਕ ਸਭਾ ਸੀਟਾਂ ‘ਤੇ ਵੋਟਾਂ ਪੈਣੀਆਂ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਲੋਕ ਸਭਾ ਸੀਟ ‘ਤੇ ਵੀ 1 ਜੂਨ ਨੂੰ ਹੀ ਵੋਟਾਂ ਪੈਣੀਆਂ ਹਨ।