#INDIA

ਲੋਕ ਸਭਾ ਚੋਣਾਂ ਦੇ ਵੋਟਿੰਗ ਅੰਕੜੇ ਜਾਰੀ ਕਰਨ ਬਾਰੇ ਪਟੀਸ਼ਨ 17 ਨੂੰ ਸੁਣੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 13 ਮਈ (ਪੰਜਾਬ ਮੇਲ)- ਸੁਪਰੀਮ ਕੋਰਟ ਗੈਰ-ਸਰਕਾਰੀ ਸੰਗਠਨ (ਐੱਨ.ਜੀ.ਓ.) ਵੱਲੋਂ ਦਾਇਰ ਉਸ ਪਟੀਸ਼ਨ ‘ਤੇ ਸੁਣਵਾਈ ਲਈ 17 ਮਈ ਨੂੰ ਸਹਿਮਤ ਹੋ ਗਈ ਹੈ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਚੋਣ ਕਮਿਸ਼ਨ ਨੂੰ ਲੋਕ ਸਭਾ ਚੋਣਾਂ ਦੇ ਹਰੇਕ ਪੜਾਅ ਦੀ ਵੋਟਿੰਗ ਖਤਮ ਹੋਣ ਤੋਂ 48 ਘੰਟਿਆਂ ਦੇ ਅੰਦਰ ਆਪਣੇ ਵੋਟ ਫੀਸਦ ਅੰਕੜੇ ਵੈੱਬਸਾਈਟ ‘ਤੇ ਅਪਲੋਡ ਕਰਨ ਲਈ ਹਦਾਇਤਾਂ ਦੇਣ ਦੀ ਅਪੀਲ ਕੀਤੀ ਗਈ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਕਿਹਾ ਕਿ ਇਹ ਮਾਮਲਾ ਸ਼ੁੱਕਰਵਾਰ ਨੂੰ ਸੂਚੀਬੱਧ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ‘ਐਸੋਸੀਏਸ਼ਨ ਫਾਰ ਡੈਮੋਕਰੇਟਿਕ ਰਿਫਾਰਮਜ਼’ (ਏ.ਡੀ.ਆਰ.) ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਨ ਨੇ ਪਟੀਸ਼ਨ ‘ਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ।