#PUNJAB

ਲੋਕ ਸਭਾ ਚੋਣਾਂ; ਭਾਰਤ ਚੋਣ ਕਮਿਸ਼ਨ ਦੇ ਪੁਲਿਸ ਆਬਜ਼ਰਵਰ 13 ਮਈ ਨੂੰ ਪਹੁੰਚਣਗੇ ਜਲੰਧਰ

ਜਲੰਧਰ, 11 ਮਈ (ਪੰਜਾਬ ਮੇਲ)- ਲੋਕ ਸਭਾ ਹਲਕਾ ਜਲੰਧਰ ਲਈ ਆਜ਼ਾਦ ਅਤੇ ਨਿਰਪੱਖ ਲੋਕ ਸਭਾ ਚੋਣਾਂ-2024 ਪ੍ਰਤੀ ਨਾਗਰਿਕਾਂ ਵਿਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਹੁਲਾਰਾ ਦੇਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਪੁਲਿਸ ਅਬਜ਼ਰਵਰ ਸ਼੍ਰੀ ਸਤੀਸ਼ ਗਜਭੀਏ (ਆਈ.ਪੀ.ਐੱਸ.) 13 ਮਈ ਨੂੰ ਜਲੰਧਰ ਪਹੁੰਚ ਰਹੇ ਹਨ।
ਉਹ ਜਿਮਖਾਨਾ ਕਲੱਬ ਜਲੰਧਰ ਵਿਖੇ ਠਹਿਰਣਗੇ। ਇਸ ਤੋਂ ਇਲਾਵਾ 14 ਮਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਸਰਕਟ ਹਾਊਸ ਜਲੰਧਰ ਵਿਖੇ ਚੋਣਾਂ ਸਬੰਧੀ ਸ਼ਿਕਾਇਤਾਂ ਸੁਣਨ ਲਈ ਮੌਜੂਦ ਰਹਿਣਗੇ। ਜੇਕਰ ਕੋਈ ਵੀ ਯੋਗ ਨਾਗਰਿਕ, ਜੋ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਾ ਚਾਹੁੰਦਾ ਹੈ ਪਰ ਖ਼ਤਰਾ ਮਹਿਸੂਸ ਕਰ ਰਿਹਾ ਹੈ ਜਾਂ ਨਾਮਜ਼ਦਗੀ ਪੱਤਰ ਭਰਨ ਤੋਂ ਰੋਕਿਆ ਜਾ ਰਿਹਾ ਹੈ, ਤਾਂ ਉਹ ਉਨ੍ਹਾਂ ਨਾਲ ਮੋਬਾਇਲ ਨੰਬਰ 8699240504 ‘ਤੇ ਸਿੱਧਾ ਸੰਪਰਕ ਕਰ ਸਕਦਾ ਹੈ ਜਾਂ 14 ਮਈ ਨੂੰ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਅਕਤੀਗਤ ਤੌਰ ‘ਤੇ ਮਿਲ ਸਕਦਾ ਹੈ।