#PUNJAB

ਲੋਕ ਸਭਾ ਚੋਣਾਂ ਲਈ ‘ਆਪ’ ਵੱਲੋਂ ਪੰਜਾਬ ਦੇ 8 ਉਮੀਦਵਾਰਾਂ ਦਾ ਐਲਾਨ

5 ਮੰਤਰੀ ਉਤਾਰੇ ਚੋਣ ਮੈਦਾਨ ‘ਚ
ਚੰਡੀਗੜ੍ਹ, 14 ਮਾਰਚ (ਪੰਜਾਬ ਮੇਲ)- ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੀਆਂ ਅੱਠ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਮੌਜੂਦਾ ਪੰਜ ਕੈਬਿਨਟ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਆਪ ਵੱਲੋਂ ਜਾਰੀ ਲਿਸਟ ਅਨੁਸਾਰ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫ਼ਤਹਿਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ, ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਡਾ. ਬਲਬੀਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।