#PUNJAB

ਲੋਕ ਸਭਾ ਚੋਣਾਂ; ਵੋਟਾਂ ਦੀ ਗਿਣਤੀ ਜਾਰੀ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਅੱਗੇ

ਗੁਰਦਾਸਪੁਰ, 4 ਜੂਨ (ਪੰਜਾਬ ਮੇਲ)- ਪੰਜਾਬ ਵਿਚ 13 ਲੋਕ ਸਭਾ ਸੀਟਾਂ ‘ਤੇ 1 ਜੂਨ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਇਸ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ। ਇਸੇ ਤਹਿਤ ਗੁਰਦਾਸਪੁਰ ਸੀਟ ‘ਤੇ ਵੀ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਜਦਕਿ ਗੁਰਦਾਸਪੁਰ ਤੋਂ ਸ਼ੁਰੂਆਤੀ ਰੁਝਾਨ ‘ਚ ਦਿਨੇਸ਼ ਬੱਬੂ 4010, ਸੁਖਜਿੰਦਰ ਸਿੰਘ ਰੰਧਾਵਾ 3480, ਅਮਨਸ਼ੇਰ ਸਿੰਘ ਸ਼ੈਰੀ ਕਲਸੀ 1236 ਅਤੇ ਡਾ. ਦਲਜੀਤ ਚੀਮਾ 81 ਅਤੇ ਰਾਜ ਕੁਮਾਰ ਜਨੋਤਰਾ 61 ‘ਤੇ ਹਨ। ਜਿਸ ਤੋਂ ਬਾਅਦ ਪਹਿਲੇ ਰਾਊਂਡ ‘ਚ ਰਹੇ ਇਹ ਉਮੀਦਵਾਰ ਅੱਗੇ ਹਨ:
ਸੁਖਜਿੰਦਰ ਸਿੰਘ ਰੰਧਾਵਾ (ਕਾਂਗਰਸ)-14633
ਅਮਨਸ਼ੇਰ ਸਿੰਘ ਸ਼ੈਰੀ ਕਲਸੀ (ਆਪ) -9245
ਦਿਨੇਸ਼ ਸਿੰਘ ਬੱਬੂ (ਭਾਜਪਾ)-13815
ਡਾ. ਦਲਜੀਤ ਸਿੰਘ ਚੀਮਾ (ਅਕਾਲੀ ਦਲ)-1880
ਗੁਰਿੰਦਰ ਸਿੰਘ ਬਾਜਵਾ (ਅ)-506