#PUNJAB

ਲੋਕ ਸਭਾ ਚੋਣਾਂ 2024 ਦਾ 7ਵਾਂ ਤੇ ਆਖਰੀ ਗੇੜ: ਪਹਿਲੀ ਜੂਨ ਨੂੰ 57 ਲੋਕ ਸਭਾ ਸੀਟਾਂ ‘ਤੇ ਪੈਣਗੀਆਂ ਵੋਟਾਂ

ਚੰਡੀਗੜ੍ਹ, 31 ਮਈ (ਪੰਜਾਬ ਮੇਲ)- ਲੋਕ ਸਭਾ ਚੋਣਾਂ ਦੇ ਸੱਤਵੇਂ ਤੇ ਅੰਤਿਮ ਗੇੜ ਤਹਿਤ 7 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀ ਇਕ ਸੀਟ ਸਮੇਤ ਕੁੱਲ 57 ਸੀਟਾਂ ‘ਤੇ ਪਹਿਲੀ ਜੂਨ ਨੂੰ ਵੋਟਾਂ ਪੈਣਗੀਆਂ। ਅੰਤਿਮ ਗੇੜ ਤਹਿਤ ਪੰਜਾਬ ਦੀਆਂ 13, ਹਿਮਾਚਲ ਪ੍ਰਦੇਸ਼ ਦੀਆਂ ਚਾਰ, ਉੱਤਰ ਪ੍ਰਦੇਸ਼ ਦੀਆਂ 13, ਬਿਹਾਰ ਦੀਆਂ ਅੱਠ, ਉੜੀਸਾ ਦੀਆਂ ਛੇ ਅਤੇ ਝਾਰਖੰਡ ਦੀਆਂ ਤਿੰਨ ਲੋਕ ਸਭਾ ਸੀਟਾਂ ‘ਤੇ ਵੋਟਾਂ ਪੈਣੀਆਂ ਹਨ। ਹਿਮਾਚਲ ਦੀਆਂ 6 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣ ਵੀ ਪਹਿਲੀ ਜੂਨ ਨੂੰ ਹੋਵੇਗੀ। 28 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚਲੀਆਂ 486 ਸੀਟਾਂ ‘ਤੇ ਵੋਟਿੰਗ ਪਹਿਲਾਂ ਹੀ ਹੋ ਚੁੱਕੀ ਹੈ। ਪਹਿਲੇ ਛੇ ਗੇੜਾਂ ਵਿਚ ਵੋਟਿੰਗ ਫੀਸਦੀ 66.14, 66.71, 65.68, 69.16, 62.2 ਅਤੇ 63.36 ਫੀਸਦੀ ਰਹੀ।