#PUNJAB

ਲੋਕ ਸਭਾ ਚੋਣਾਂ: BSP ਨੇ ਫ਼ਰੀਦਕੋਟ ਤੋਂ ਚੌਹਾਨ ਅਤੇ ਗੁਰਦਾਸਪੁਰ ਤੋਂ ਰਾਜ ਕੁਮਾਰ ਨੂੰ ਚੋਣ ਮੈਦਾਨ ‘ਚ ਉਤਾਰਿਆ

ਜਲੰਧਰ, 20 ਅਪ੍ਰੈਲ (ਪੰਜਾਬ ਮੇਲ)- ਬਹੁਜਨ ਸਮਾਜ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰਦਿਆ ਫ਼ਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਰਾਜਕੁਮਾਰ ਜਨੋਤਰਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪਾਰਟੀ ਨੇ ਹੁਣ ਤੱਕ 7 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਤੇ ਬਾਕੀ 6 ਉਮੀਦਾਵਰਾਂ ਦਾ ਐਲਾਨ ਵੀ ਜਲਦ ਹੀ ਕੀਤਾ ਜਾਵੇਗਾ।
ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਤੇ ਗੁਰਦਾਸਪੁਰ ਤੋਂ ਇੰਜਨੀਅਰ ਰਾਜ ਕੁਮਾਰ ਜਨੋਤਾਰਾ ਉਮੀਦਵਾਰ ਬਣਾਏ ਗਏ ਹਨ। ਇਸ ਤੋਂ ਪਹਿਲਾਂ ਪਾਰਟੀ ਨੇ ਜਲੰਧਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ, ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ ਅਤੇ ਪਟਿਆਲਾ ਤੋਂ ਜਗਜੀਤ ਛੜਬੜ ਚੋਣ ਮੈਦਾਨ ਵਿਚ ਡਟੇ ਹੋਏ ਹਨ।