#Featured

ਲੋਕ ਸਭਾ ਚੋਣ ਨਤੀਜੇ: ਜਲੰਧਰ ‘ਚ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ 1 ਲੱਖ 37 ਹਜ਼ਾਰ ਦੀ ਲੀਡ

ਜਲੰਧਰ, 4 ਜੂਨ (ਪੰਜਾਬ ਮੇਲ)- ਪੰਜਾਬ ਵਿਚ 13 ਲੋਕ ਸਭਾ ਸੀਟਾਂ ‘ਤੇ 1 ਜੂਨ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਇਸ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ। ਜਲੰਧਰ ਵਿੱਚ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਸਰਕਾਰੀ ਪਟਵਾਰ ਸਕੂਲ, ਲੈਂਡ ਰਿਕਾਰਡ ਡਾਇਰੈਕਟਰ ਦਫ਼ਤਰ ਅਤੇ ਸਰਕਾਰੀ ਸਪੋਰਟਸ ਸਕੂਲ ਹੋਸਟਲ ਵਿੱਚ ਗਿਣਤੀ ਕੇਂਦਰ ਬਣਾਏ ਗਏ ਹਨ, ਜਿੱਥੇ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਸ਼ੁਰੂਆਤੀ ਰੁਝਾਨਾਂ ਵਿਚ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਅੱਗੇ ਚੱਲ ਰਹੇ ਹਨ। ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਅੱਗੇ ਚੱਲ ਰਹੇ ਹਨ। ਦੂਜੇ ਨੰਬਰ ‘ਤੇ ਸੁਸ਼ੀਲ ਰਿੰਕੂ, ਪਵਨ ਕੁਮਾਰ ਟੀਨੂ ਤੀਜੇ ਨੰਬਰ ‘ਤੇ, ਕੇਪੀ ਚੌਥੇ ਨੰਬਰ ‘ਤੇ ਹਨ। ਬਲਵਿੰਦਰ ਕੁਮਾਰ ਪੰਜਵੇਂ ਨੰਬਰ ‘ਤੇ ਹਨ। ਚਰਨਜੀਤ ਸਿੰਘ ਚੰਨੀ 1 ਲੱਖ 37 ਹਜ਼ਾਰ ਵੋਟਾਂ ਨਾਲ ਅੱਗੇ ਹਨ।