ਫਰੀਦਕੋਟ, 4 ਜੂਨ (ਪੰਜਾਬ ਮੇਲ)- ਲੋਕ ਸਭਾ ਚੋਣਾਂ 2024 ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਇਸ ਸੀਟ ‘ਤੇ ਇਸ ਵਾਰ ਮੁਕਾਬਲਾ ਪੰਜ ਕੋਣਾ ਹੁੰਦਾ ਜਾਪ ਰਿਹਾ ਹੈ, ਜਿਥੇ ਕਾਂਗਰਸ, ਆਪ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਲੜ ਰਹੇ ਹਨ। ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਖਾਲਸਾ ਵੱਡੀ ਗਿਣਤੀ ਨਾਲ ਲੀਡ ਕਰ ਰਹੇ ਹਨ। ਫ਼ਰੀਦਕੋਟ 13 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਸ ‘ਚ ਪਿਛਲੇ 5 ਸਾਲ ਤੋਂ ਕਾਂਗਰਸ ਦੀ ਸੀਟ ਤੋਂ ਸੰਸਦ ਮੈਂਬਰ ਮਹੁੰਮਦ ਸਦੀਕ ਰਹੇ ਹਨ।