ਲੋਕ ਸਭਾ ’ਚ ਬਿਜਲੀ ਸੋਧ ਬਿੱਲ-2022 ਪੇਸ਼

55
Share

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ
ਨਵੀਂ ਦਿੱਲੀ, 8 ਅਗਸਤ (ਪੰਜਾਬ ਮੇਲ)- ਲੋਕ ਸਭਾ ’ਚ ਸੋਮਵਾਰ ਨੂੰ ਬਿਜਲੀ ਸੋਧ ਬਿੱਲ-2022 ਪੇਸ਼ ਕੀਤਾ ਗਿਆ ਜਿਸ ਵਿੱਚ ਬਿਜਲੀ ਵੰਡ ਖੇਤਰ ਵਿਚ ਬਦਲਾਅ ਕਰਨ ਤੇ ਰੈਗੂਲੇਟਰੀ ਅਥਾਰਿਟੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਹੇਠਲੇ ਸਦਨ ਵਿਚ ਊਰਜਾ ਮੰਤਰੀ ਆਰ.ਕੇ. ਸਿੰਘ ਨੇ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ। ਇਸ ਦਾ ਕਾਂਗਰਸ, ਡੀ.ਐੱਮ.ਕੇ. ਤੇ ਤਿ੍ਰਣਮੂਲ ਕਾਂਗਰਸ ਸਣੇ ਕੁਝ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਵਿਰੋਧ ਕੀਤਾ ਅਤੇ ਇਸ ਨੂੰ ਸੰਘੀ ਢਾਂਚੇ ਖ਼ਿਲਾਫ਼ ਦੱਸਿਆ। ਇਸ ਤੋਂ ਬਾਅਦ ਮੰਤਰੀ ਆਰ.ਕੇ. ਸਿੰਘ ਨੇ ਕਿਹਾ ਕਿ ਉਹ ਇਸ ਬਿੱਲ ਨੂੰ ਵਿਚਾਰ ਵਾਸਤੇ ਸੰਸਦ ਦੀ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕਰਦੇ ਹਨ।

Share