#INDIA

ਲੋਕ ਸਭਾ ‘ਚ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ ‘ਤੇ ਚਰਚਾ 8 ਤੋਂ

ਨਵੀਂ ਦਿੱਲੀ, 1 ਅਗਸਤ (ਪੰਜਾਬ ਮੇਲ)- ਲੋਕ ਸਭਾ ਕਾਂਗਰਸ ਵੱਲੋਂ ਸਰਕਾਰ ਖ਼ਿਲਾਫ਼ ਲਿਆਂਦੇ ਬੇਭਰੋਸਗੀ ਮਤੇ ‘ਤੇ 8 ਤੋਂ 10 ਅਗਸਤ ਤੱਕ ਚਰਚਾ ਹੋਵੇਗੀ। ਇਸ ਦਾ ਜੁਆਬ ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਅਗਸਤ ਨੂੰ ਦੇਣਗੇ।ਇਸ ਸਬੰਧੀ ਫੈਸਲਾ ਲੋਕ ਸਭਾ ਦੀ ਕੰਮਕਾਜ ਸਲਾਹਕਾਰ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਵਿਰੋਧੀ ਪਾਰਟੀਆਂ ‘ਇੰਡੀਆ’ ਅਤੇ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੇ ਗਠਜੋੜ ਨੇ ਇਸ ਦਾ ਬਾਈਕਾਟ ਕੀਤਾ। ਇਨ੍ਹਾਂ ਵਿਰੋਧੀ ਪਾਰਟੀਆਂ ਦੀ ਮੰਗ ਹੈ ਕਿ ਪ੍ਰਸਤਾਵ ‘ਤੇ ਚਰਚਾ ਤੁਰੰਤ ਸ਼ੁਰੂ ਹੋਣੀ ਚਾਹੀਦੀ ਹੈ।

Leave a comment