ਲੋਕ ਸਭਾ ਮੈਂਬਰ ਗੁਰਜੀਤ ਔਜਲਾ ਦਾ ਟਵਿੱਟਰ ਖਾਤਾ ਹੈਕ

46
Share

ਅੰਮਿ੍ਰਤਸਰ, 18 ਅਗਸਤ (ਪੰਜਾਬ ਮੇਲ)-ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦਾ ਟਵਿੱਟਰ ਖਾਤਾ ਕਿਸੇ ਅਣਪਛਾਤੇ ਵਿਅਕਤੀ ਨੇ ‘ਹੈਕ’ ਕਰ ਲਿਆ ਹੈ। ਇਸ ਸਬੰਧੀ ਸ਼੍ਰੀ ਔਜਲਾ ਨੇ ਦੱਸਿਆ ਕਿ ਉਨ੍ਹਾਂ ਦੇ ਕਈ ਟਵੀਟ ਮੁੜ ਰੀ-ਟਵੀਟ ਕਰਕੇ ਭੇਜੇ ਜਾ ਰਹੇ ਹਨ। ਉਨ੍ਹਾਂ ਦੀ ਟੀਮ ਵੱਲੋਂ ਇਸ ਕਾਰਵਾਈ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਟਵੀਟ ਰੀ-ਟਵੀਟ ਕਰਨ ਤੋਂ ਇਲਾਵਾ ਹੋਰ ਕਿਹੜਾ ਨੁਕਸਾਨ ਹੋਇਆ ਹੈ। ਇਥੇ ਦੱਸਣਯੋਗ ਹੈ ਕਿ ਗੁਰਜੀਤ ਸਿੰਘ ਔਜਲਾ ਕੋਰੋਨਾ ਵਾਇਰਸ ਹੋਣ ਕਾਰਨ ਇਕਾਂਤਵਾਸ ਵਿਚ ਹਨ।

Share