#INDIA

ਲੋਕ ਸਭਾ ਰਿਕਾਰਡ ਵਿਚੋਂ ਹਟਾਈਆਂ ਟਿੱਪਣੀਆਂ ਨੂੰ ਬਹਾਲ ਕੀਤਾ ਜਾਵੇ: ਰਾਹੁਲ

-ਲੋਕ ਸਭਾ ਸਪੀਕਰ ਨੂੰ ਪੱਤਰ ਲਿਖਿਆ
ਨਵੀਂ ਦਿੱਲੀ, 2 ਜੁਲਾਈ (ਪੰਜਾਬ ਮੇਲ)- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਇਤਰਾਜ਼ ਜਤਾਇਆ ਹੈ ਕਿ ਉਨ੍ਹਾਂ ਦੀਆਂ ਬੀਤੇ ਦਿਨ ਸਦਨ ਵਿਚ ਕੀਤੀਆਂ ਟਿੱਪਣੀਆਂ ਨੂੰ ਰਿਕਾਰਡ ਵਿਚੋਂ ਕਿਉਂ ਹਟਾਇਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਟਿੱਪਣੀਆਂ ਨੂੰ ਰਿਕਾਰਡ ‘ਤੇ ਬਹਾਲ ਕੀਤਾ ਜਾਵੇ। ਰਾਹੁਲ ਨੇ ਕਿਹਾ ਕਿ ਉਨ੍ਹਾਂ ਨੂੰ ਜਦੋਂ ਇਹ ਪਤਾ ਲੱਗਿਆ ਕਿ ਉਨ੍ਹਾਂ ਦੀਆਂ ਟਿੱਪਣੀਆਂ ਨੂੰ ਹਟਾ ਦਿੱਤਾ ਗਿਆ ਹੈ, ਤਾਂ ਬਹੁਤ ਦੁੱਖ ਲੱਗਿਆ ਕਿਉਂਕਿ ਟਿੱਪਣੀ ਨੂੰ ਰਿਕਾਰਡ ਤੋਂ ਹਟਾਉਣਾ ਲੋਕਤੰਤਰ ਦੇ ਸੰਸਦੀ ਸਿਧਾਂਤਾਂ ਦੇ ਉਲਟ ਹੈ।