#INDIA

ਲੋਕ ਸਭਾ Election: ਪ੍ਰਧਾਨ ਮੰਤਰੀ ਮੋਦੀ ਵਾਰਾਣਸੀ ਤੋਂ ਲੜਨਗੇ ਚੋਣ

-ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਨਵੀਂ ਦਿੱਲੀ, 2 ਮਾਰਚ (ਪੰਜਾਬ ਮੇਲ)- ਭਾਜਪਾ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਅੱਜ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਦੇ ਵਾਰਾਣਸੀ ਹਲਕੇ ਤੋਂ ਚੋਣ ਲੜਨਗੇ। ਭਾਜਪਾ ਨੇ ਯੂ.ਪੀ. ਵਿਚ 51, ਪੱਛਮੀ ਬੰਗਾਲ ਵਿਚ 20, ਦਿੱਲੀ ਵਿਚ ਪੰਜ, ਗੋਆ ਅਤੇ ਤ੍ਰਿਪੁਰਾ ਵਿਚ ਇੱਕ-ਇੱਕ ਲੋਕ ਸਭਾ ਸੀਟ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਭਾਜਪਾ ਨੇ 16 ਸੂਬਿਆਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ 28 ਮਹਿਲਾਵਾਂ ਅਤੇ 47 ਨੌਜਵਾਨਾਂ ਨੂੰ ਸ਼ਾਮਲ ਕੀਤਾ ਹੈ। 195 ਉਮੀਦਵਾਰਾਂ ਦੀ ਇਸ ਸੂਚੀ ਵਿਚ 34 ਕੇਂਦਰੀ ਮੰਤਰੀਆਂ, ਦੋ ਸਾਬਕਾ ਮੰਤਰੀਆਂ ਅਤੇ ਲੋਕ ਸਭਾ ਸਪੀਕਰ ਦਾ ਨਾਮ ਸ਼ਾਮਲ ਕੀਤਾ ਗਿਆ ਹੈ।