#INDIA

ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਖ਼ਾਲਿਸਤਾਨ ਪੱਖੀਆਂ ਦੇ ਪ੍ਰਦਰਸ਼ਨ ਦਾ ਮਾਮਲਾ ਐੱਨ.ਆਈ.ਏ. ਨੇ ਆਪਣੇ ਹੱਥ ਵਿੱਚ ਲਿਆ

ਨਵੀਂ ਦਿੱਲੀ, 18 ਅਪ੍ਰੈਲ (ਪੰਜਾਬ ਮੇਲ)- 19 ਮਾਰਚ ਨੂੰ ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਖਾਲਿਸਤਾਨ ਪੱਖੀ ਪ੍ਰਦਰਸ਼ਨਕਾਰੀਆਂ ਵਲੋਂ ਕੀਤੇ ਹਮਲੇ ਦਾ ਮਾਮਲਾ ਐੱਨ.ਆਈ.ਏ. ਨੇ ਆਪਣੇ ਹੱਥ ‘ਚ ਲੈ ਲਿਆ ਹੈ। ਏਜੰਸੀ ਨੇ ਅੱਜ ਇਸ ਦੀ ਪੁਸ਼ਟੀ ਕੀਤੀ ਹੈ। ਇਹ ਮਾਮਲਾ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਕੋਲ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਸ ਨੂੰ ਐੱਨ.ਆਈ.ਏ. ਨੂੰ ਸੌਂਪਣ ਦੀ ਮਨਜ਼ੂਰੀ ਦੇ ਦਿੱਤੀ ਸੀ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 19 ਮਾਰਚ ਨੂੰ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਵਿਖੇ ਖਾਲਿਸਤਾਨੀ ਸਮਰਥਕ ਕਾਰਕੁਨਾਂ ਵੱਲੋਂ ਕੀਤੇ ਪ੍ਰਦਰਸ਼ਨ ਦੇ ਸਬੰਧ ਵਿਚ ਐੱਫ.ਆਈ.ਆਰ. ਦਰਜ ਕੀਤੀ ਸੀ, ਜਿਸ ਦੌਰਾਨ ਤਿਰੰਗੇ ਨੂੰ ਇਮਾਰਤ ਤੋਂ ਹੇਠਾਂ ਉਤਾਰ ਦਿੱਤਾ ਗਿਆ ਸੀ।

Leave a comment