ਲੱਦਾਖ ‘ਚ ਲੱਗੇ ਭੂਚਾਲ ਦੇ ਝਟਕੇ

671
Share

ਲੇਹ, 26 ਜੂਨ (ਪੰਜਾਬ ਮੇਲ)-  ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਲਗਾਤਾਰ ਭੂਚਾਲ ਦੇ ਝਟਕੇ ਲੱਗ ਰਹੇ ਹਨ। ਇਸ ‘ਚ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਇਲਾਕਾ ਵੀ ਸ਼ਾਮਲ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ‘ਚ ਸ਼ੁੱਕਰਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 4.5 ਮਾਪੀ ਗਈ ਹੈ। ਜਾਣਕਾਰੀ ਮੁਤਾਬਕ ਭੂਚਾਲ ਰਾਤ ਕਰੀਬ 8.15 ਮਿੰਟ ‘ਤੇ ਆਇਆ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 25 ਕਿਲੋਮੀਟਰ ਹੇਠਾਂ ਸੀ। ਫਿਲਹਾਲ 4.5 ਦੀ ਤੀਬਰਤਾ ਨਾਲ ਆਏ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਦਿੱਲੀ-ਐਨ.ਸੀ.ਆਰ. ‘ਚ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਹੁਣ ਭੂਚਾਲ ਦੇ ਝਟਕੇ ਹਰਿਆਣਾ ਅਤੇ ਦਿੱਲੀ ਦੇ ਬਾਹਰੀ ਇਲਾਕਿਆਂ ‘ਚ ਆਏ ਹਨ। ਭੂਚਾਲ ਦਾ ਕੇਂਦਰ ਰੋਹਤਕ ਸੀ। ਇਹ ਦੁਪਹਿਰ ‘ਚ 3.32 ਮਿੰਟ ‘ਤੇ ਆਇਆ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 2.8 ਮਾਪੀ ਗਈ ਹੈ ਅਤੇ ਇਹ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਚ ਆਇਆ ਸੀ। ਹਾਲਾਂਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨ ਮਾਲ ਦਾ ਨੁਕਸਾਨ ਨਹੀਂ ਹੋਇਆ ਹੈ।


Share