ਵਰੁਣ ਗਾਂਧੀ ਵੱਲੋਂ ਐੱਮ.ਐੱਸ.ਪੀ. ਨੂੰ ਕਾਨੂੰਨੀ ਗਾਰੰਟੀ ਦਿੱਤੇ ਜਾਣ ਬਾਰੇ ਲਿਖਿਆ ਪ੍ਰਧਾਨ ਮੰਤਰੀ ਨੂੰ ਖ਼ਤ

296
Share

ਕਿਸਾਨਾਂ ’ਤੇ ਦਰਜ ਝੂਠੇ ਕੇਸ ਵਾਪਸ ਹੋਣ ਬਾਰੇ ਵੀ ਕਿਹਾ
ਨਵੀਂ ਦਿੱਲੀ, 20 ਨਵੰਬਰ (ਪੰਜਾਬ ਮੇਲ)- ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਕਿਹਾ ਕਿ ਸਰਕਾਰ ਨੂੰ ਦੇਸ਼ ਦੇ ਹਿੱਤ ਵਿਚ ਐੱਮ.ਐੱਸ.ਪੀ. ਨੂੰ ਕਾਨੂੰਨੀ ਗਾਰੰਟੀ ਦੇਣ ਦੀ ਕਿਸਾਨਾਂ ਦੀ ਮੰਗ ਮੰਨ ਲੈਣੀ ਚਾਹੀਦੀ ਹੈ। ਲਖੀਮਪੁਰ ਖੀਰੀ ਘਟਨਾ ਜਮਹੂਰੀਅਤ ’ਤੇ ਕਾਲਖ਼ ਹੈ। ਇਸ ਲਈ ਮਾਮਲੇ ਨਾਲ ਸਬੰਧਤ ਕੇਂਦਰੀ ਮੰਤਰੀ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ ਤੇ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਸਿਆਸਤ ਤੋਂ ਪ੍ਰੇਰਿਤ ਸਾਰੇ ਝੂਠੇ ਕੇਸ ਵਾਪਸ ਲਏ ਜਾਣ।

Share