#PUNJAB

‘ਵਾਰਿਸ ਪੰਜਾਬ ਦਾ’ ਮੁਖੀ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ

ਪੁਲਿਸ ਨੇ ਰਾਤ 9 ਵਜੇ ਜਾਰੀ ਕੀਤਾ ਸਪੱਸ਼ਟੀਕਰਨ
ਚੰਡੀਗੜ੍ਹ, 18 ਮਾਰਚ (ਪੰਜਾਬ ਮੇਲ)- ‘ਵਾਰਿਸ ਪੰਜਾਬ ਦਾ’ ਮੁਖੀ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਿਸ ਨੇ ਅੱਜ ਉਸ ਨੂੰ ਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਜਲੰਧਰ ਇਲਾਕੇ ਵਿਚ ਮੁਹਿੰਮ ਵਿੱਢੀ ਸੀ। ਪੁਲਿਸ ਨੇ ਦਾਅਵਾ ਕੀਤਾ ਹੈ ਕਿ 78 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਤੋਂ ਕੁੱਲ 9 ਹਥਿਆਰ ਬਰਾਮਦ ਕੀਤੇ ਗਏ ਹਨ। ਅੱਜ ਸਵੇਰ ਤੋਂ ਹੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਵਿੱਢੀ ਗਈ ਸੀ। ਮਹਿਤਪੁਰ, ਮਲਸੀਆਂ ਅਤੇ ਸ਼ਾਹਕੋਟ ਇਲਾਕੇ ਵਿਚ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਕਾਫ਼ਲਾ ਰੋਕਿਆ ਗਿਆ ਪਰ ਅੰਮ੍ਰਿਤਪਾਲ ਸਿੰਘ ਮੌਕੇ ਤੋਂ ਨਿਕਲਣ ਵਿਚ ਸਫ਼ਲ ਹੋ ਗਿਆ। ਪੁਲਿਸ ਨੇ ਉਸ ਦਾ ਲਗਾਤਾਰ ਪਿੱਛਾ ਕੀਤਾ। ਮੀਡੀਆ ਚੈਨਲਾਂ ਨੇ ਦੁਪਹਿਰ 3 ਵਜੇ ਖਬਰ ਦਿੱਤੀ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਪੁਲਿਸ ਨੇ ਰਾਤ 9 ਵਜੇ ਸਪੱਸ਼ਟੀਕਰਨ ਦਿੱਤਾ ਕਿ ਉਹ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਇਸੇ ਦੌਰਾਨ ਸਰਕਾਰ ਨੇ ਪੰਜਾਬ ਦੇ ਕਈ ਖੇਤਰਾਂ ਵਿਚ ਐਤਵਾਰ ਦੁਪਹਿਰ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਪੁਲਿਸ ਜੋ ਵੀ ਕਰ ਰਹੀ ਹੈ, ਉਹ ਸੂਬੇ ‘ਚ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਕਰ ਰਹੀ ਹੈ।

Leave a comment