#PUNJAB

ਵਾਰਿਸ ਪੰਜਾਬ ਦੇ ਮੁਖੀ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਜੇਲ੍ਹ ’ਚੋਂ ਰਿਹਾਅ

ਅੰਮਿ੍ਰਤਸਰ, 24 ਫਰਵਰੀ (ਪੰਜਾਬ ਮੇਲ)- ਵਾਰਿਸ ਪੰਜਾਬ ਦੇ ਮੁਖੀ ਅੰਮਿ੍ਰਤਪਾਲ ਸਿੰਘ ਦੇ ਸਹਿਯੋਗੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਅਗਵਾ ਦੇ ਕੇਸ ਵਿਚ ਅੰਮਿ੍ਰਤਸਰ ਦੀ ਜੇਲ੍ਹ ’ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਅਜਨਾਲਾ ਦੀ ਅਦਾਲਤ ਨੇ ਉਸ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਅੰਮਿ੍ਰਤਸਰ ਬਾਰਡਰ ਰੇਂਜ ਦੇ ਇੰਸਪੈਕਟਰ ਜਨਰਲ ਮੋਨੀਸ਼ ਚਾਵਲਾ ਨੇ ਦੱਸਿਆ ਕਿ ਅਦਾਲਤ ਨੇ ਰਿਹਾਈ ਦੀ ਅਰਜ਼ੀ ਸਵੀਕਾਰ ਕਰ ਲਈ ਹੈ ਅਤੇ ਲਵਪ੍ਰੀਤ ਸਿੰਘ ਨੂੰ ਰਿਹਾਅ ਕੀਤਾ ਜਾ ਰਿਹਾ ਹੈ।

Leave a comment