ਵਾਸ਼ਿੰਗਟਨ ਡੀਸੀ ਵਿੱਚ ਪਾਰਟੀ ਦੌਰਾਨ ਗੋਲੀਬਾਰੀ 1 ਦੀ ਮੌਤ

636
Share

ਵਾਸ਼ਿੰਗਟਨ, 11 ਅਗਸਤ (ਪੰਜਾਬ ਮੇਲ)- ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿੱਚ ਇੱਕ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿੱਚ 1 ਵਿਅਕਤੀ ਦੀ ਮੌਤ ਹੋ ਗਈ, ਜਦਕਿ 20 ਲੋਕ ਜ਼ਖਮੀ ਹੋ ਗਏ। ਪੁਲਿਸ ਮੁਤਾਬਕ ਇਹ ਗੋਲੀਬਾਰੀ ਇੱਕ ਆਊਟਡੋਰ ਪਾਰਟੀ ਦੌਰਾਨ ਹੋਈ, ਜਿਸ ਵਿੱਚ ਇੱਕ ਔਫ ਡਿਊਟੀ ਅਫਸਰ ਨੂੰ ਵੀ ਗੋਲੀ ਲੱਗੀ ਹੈ।

ਜ਼ਖਮੀ ਹੋਏ ਅਫਸਰ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੈਟਰੋਪੋਲੀਟਨ ਪੁਲਿਸ ਵਿਭਾਗ ਦੇ ਮੁਖੀ ਪੀਟਰ ਨਿਊਜਹੈਮ ਨੇ ਦੱਸਿਆ ਕਿ ਇਹ ਗੋਲੀਬਾਰੀ ਤਦ ਹੋਈ ਜਦੋਂ ਕੁਝ ਲੋਕ ਆਊਟਡੋਰ ਪਾਰਟੀ ਦੌਰਾਨ ਮਿਊਜ਼ਿਕ ਵਜਾ ਕੇ ਖਾਦਾ ਖਾ ਰਹੇ ਸਨਉਂ ਇਸ ਘਟਨਾ ਵਿੱਚ 17 ਸਾਲ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਜਦਕਿ ਜ਼ਖਮੀ ਹੋਏ ਅਫਸਰ ਦੀ ਹਾਲਤ ਗੰਭੀਰ ਹੈ। ਗੋਲੀਬਾਰੀ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਦੱਸਿਆ ਕਿ ਇਸ ਦੌਰਾਨ ਕਈ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਗਈ। ਇਸ ਮਾਮਲੇ ‘ਚ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਅਜਿਹੀਆਂ ਪਾਰਟੀਆਂ ‘ਤੇ ਪਾਬੰਦੀ ਲਾਈ ਗਈ ਸੀ, ਪਰ ਲੋਕ ਕਾਨੂੰਨ ਦੀ ਉਲੰਘਣਾ ਕਰਕੇ ਪਾਰਟੀਆਂ ਕਰ ਰਹੇ ਹਨ, ਜਿਨ•ਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।


Share