ਵਿਜੀਲੈਂਸ ਬਿਊਰੋ ਵਲੋ ਸਿੰਚਾਈ ਵਿਭਾਗ ਦਾ ਪਟਵਾਰੀ ਅਤੇ ਜਿਲੇਦਾਰ ਰਿਸ਼ਵਤ ਲੈਂਦੇ ਕਾਬੂ

277
Share

ਚੰਡੀਗੜ, 4 ਅਗਸਤ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿੇੰਚਾਈ ਵਿਭਾਗ ਹਰੀਕੇ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਨਹਿਰੀ ਪਟਵਾਰੀ ਸੁਖਮੰਦਰ ਸਿੰਘ ਅਤੇ ਕੋਟਕਪੂਰਾ ਵਿਖੇ ਤਾਇਨਾਤ ਨਹਿਰੀ ਜਿਲੇਦਾਰ ਪੁਰਸ਼ੋਤਮ ਦਾਸ ਨੂੰ 13,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਨਹਿਰੀ ਪਟਵਾਰੀ ਅਤੇ ਨਹਿਰੀ ਜਿਲੇਦਾਰ ਨੂੰ ਸ਼ਿਕਾਇਤਕਰਤਾ ਗੁਰਵਿੰਦਰ ਸਿੰਘ ਵਾਸੀ ਹਰੀਕੇ ਦੀ ਸ਼ਿਕਾਇਤ ‘ਤੇ 13,000  ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਰਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਦੋਹਾਂ ਦੋਸ਼ੀਆਂ ਵਲੋਂ ਉਸ ਦੇ ਖੇਤ ਲਈ ਨਹਿਰੀ ਪਾਣੀ ਦੀ ਵਾਰੀਬੰਦੀ ਕਰਨ ਬਦਲੇ 30,000 ਰੁਪਏ ਦੀ ਮੰਗ ਕੀਤੀ ਗਈ ਹੈ ਪਰ ਸੌਦਾ 26000 ਰੁਪਏ ਵਿਚ ਤੈਅ ਹੋਇਆ ਹੈ।
ਐਸ.ਐਸ.ਪੀ ਵਿਜੀਲੈਂਸ ਬਿਓਰੋ ਬਠਿੰਡਾ ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਨਹਿਰੀ ਪਟਵਾਰੀ ਅਤੇ ਜਿਲੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 13,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


Share