#PUNJAB

ਵਿਜੀਲੈਂਸ ਵੱਲੋਂ ਬਰਜਿੰਦਰ ਹਮਦਰਦ ਮੁੜ ਤਲਬ

ਜਲੰਧਰ, 14 ਜੂਨ (ਪੰਜਾਬ ਮੇਲ)-ਵਿਜੀਲੈਂਸ ਨੇ ਜੰਗ-ਏ-ਆਜ਼ਾਦੀ ਯਾਦਗਾਰ ਮਾਮਲੇ ਸਬੰਧੀ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਨੋਟਿਸ ਭੇਜ ਕੇ 16 ਜੂਨ ਨੂੰ ਮੁੜ ਜਲੰਧਰ ਦਫ਼ਤਰ ‘ਚ ਹਾਜ਼ਰ ਹੋਣ ਲਈ ਕਿਹਾ ਹੈ। ਹਮਦਰਦ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਇਹ ਤੀਜਾ ਨੋਟਿਸ ਹੈ। ਵਿਜੀਲੈਂਸ ਨੇ ਪਹਿਲਾਂ 24 ਮਈ ਤੇ ਮਗਰੋਂ 29 ਮਈ ਨੂੰ ਹਮਦਰਦ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਨ੍ਹਾਂ ਨਿੱਜੀ ਰੁਝੇਵਿਆਂ ਦਾ ਹਵਾਲਾ ਦਿੰਦਿਆਂ 10 ਦਿਨਾਂ ਦਾ ਸਮਾਂ ਮੰਗਿਆ ਸੀ। ਇਸ ਮਗਰੋਂ ਵਿਜੀਲੈਂਸ ਨੇ ਹਮਦਰਦ ਨੂੰ 9 ਜੂਨ ਨੂੰ ਸੱਦਿਆ ਸੀ ਪਰ ਇਸ ਤੋਂ ਪਹਿਲਾਂ ਹੀ ਉਹ ਪੰਜਾਬ ਤੇ ਹਰਿਆਣਾ ਹਾਈ ਕੋਰਟ ਚਲੇ ਗਏ। ਪਹਿਲੀ ਜੂਨ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਬਰਜਿੰਦਰ ਸਿੰਘ ਨੂੰ ਤਲਬ ਕਰਨ ਤੋਂ ਪਹਿਲਾਂ ਪ੍ਰਸ਼ਨਾਵਲੀ ਭੇਜਣ ਦੇ ਹੁਕਮ ਦਿੱਤੇ ਸਨ। ਇਸ ਮਗਰੋਂ ਵਿਜੀਲੈਂਸ ਨੇ ਉਨ੍ਹਾਂ ਨੂੰ ਪ੍ਰਸ਼ਨਾਵਲੀ ਭੇਜ ਦਿੱਤੀ। ਵਿਜੀਲੈਂਸ ਨੇ ਹੁਣ ਉਨ੍ਹਾਂ ਨੂੰ 16 ਜੂਨ ਨੂੰ ਜਵਾਬ ਲੈ ਕੇ ਹਾਜ਼ਰ ਹੋਣ ਲਈ ਕਿਹਾ ਹੈ।

Leave a comment