ਮੋਗਾ, 28 ਅਪ੍ਰੈਲ (ਪੰਜਾਬ ਮੇਲ)- ਇੱਥੇ ਵਿਜੀਲੈਂਸ ਬਿਊਰੋ ਨੇ ਮਹਿਲਾ ਵਣ ਗਾਰਡ ਨੂੰ 10 ਹਜ਼ਾਰ ਰੁਪਏ ਦੀ ਵੱਢੀ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮ ਮਹਿਲਾ ਵਣ ਗਾਰਡ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਫ਼ਿਰੋਜਪੁਰ ਵਿਚ ਭ੍ਰਿਸ਼ਟਾਚਾਰ ਰੋਕੂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਸਥਾਨਕ ਡੀ.ਐੱਸ.ਪੀ. ਵਿਜੀਲੈਂਸ ਜਸਤਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਜੰਗਲਾਤ ਵਿਭਾਗ ਦੀ ਪਿੰਡ ਵੱਡਾ ਘਰ ਬੀਟ ‘ਤੇ ਤਾਇਨਾਤ ਮਹਿਲਾ ਵਣ ਗਾਰਡ ਅਮਰਜੀਤ ਕੌਰ ਨੂੰ 10 ਹਜ਼ਾਰ ਰੁਪਏ ਦੀ ਵੱਢੀ ਲੈਂਦਿਆਂ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮਹਿਲਾ ਵਣ ਗਾਰਡ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਫ਼ਿਰੋਜਪੁਰ ਵਿਚ ਭ੍ਰਿਸਟਾਚਾਰ ਰੋਕੂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।