ਵਿਜੇ ਮਾਲਿਆ ਨੂੰ ਬਿਟ੍ਰੇਨ ਦੀ ਅਦਾਲਤ ਤੋਂ ਮਿਲੀ ਰਾਹਤ

776

ਲੰਡਨ, 10 ਅਪ੍ਰੈਲ (ਪੰਜਾਬ ਮੇਲ)- ਲੰਡਨ ਦੀ ਹਾਈ ਕੋਰਟ ਨੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਰਾਹਤ ਦਿੰਦਿਆਂ ਰਿਜ਼ਰਵ ਬੈਂਕ ਆਫ ਇੰਡੀਆ (ਐਸਬੀਆਈ) ਦੀ ਅਗਵਾਈ ਵਾਲੇ ਭਾਰਤੀ ਬੈਂਕਾਂ ਦੇ ਸਮੂਹ ਦੀ ਪਟੀਸ਼ਨ ‘ਤੇ ਸੁਣਵਾਈ ਰੱਦ ਕਰ ਦਿੱਤੀ ਹੈ। ਪਟੀਸ਼ਨ ਵਿਚ ਬੈਂਕਾਂ ਨੇ ਅਦਾਲਤ ਤੋਂ ਮਾਲਿਆ ਨੂੰ ਦੀਵਾਲੀਆ ਕਰਾਰ ਦੇਣ ਦੀ ਮੰਗ ਕੀਤੀ ਸੀ ਤਾਂ ਜੋ ਉਸ ਕੋਲੋਂ ਤਕਰਬੀਨ  1.145 ਬਿਲੀਅਨ (ਇਕ ਖਰਬ, 08 ਅਰਬ 39 ਕਰੋੜ 3 ਹਜ਼ਾਰ 538.75 ਰੁਪਏ) ਲੋਨ ਦੀ ਵਸੂਲੀ ਕੀਤੀ ਜਾ ਸਕੇ। ਹਾਈ ਕੋਰਟ ਦੀ ਇਨਸੋਲਵੈਂਸੀ ਸ਼ਾਖਾ ਦੇ ਜੱਜ ਮਾਈਕ ਬ੍ਰਿਗੇਸ ਮਾਲਿਆ ਨੂੰ ਰਾਹਤ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਭਾਰਤ ਦੀ ਹਾਈ ਕੋਰਟ ਵਿਚ ਉਸ ਦੀਆਂ ਪਟੀਸ਼ਨਾਂ ਅਤੇ ਕਰਨਾਟਕ ਹਾਈ ਕੋਰਟ ਦੇ ਸਾਹਮਣੇ ਸਮਝੌਤੇ ਦੇ ਉਸ ਦੇ ਪ੍ਰਸਤਾਵ ਦਾ ਨਿਪਟਾਰਾ ਨਹੀਂ ਹੋ ਜਾਂਦਾ ਉਸ ਸਮੇਂ ਤੱਕ ਉਸ ਨੂੰ ਸਮਾਂ ਦਿੱਤਾ ਜਾਣਾ ਚਾਹੀਦਾ ਹੈ।

‘ਚੀਫ਼ ਇਨਸੋਲਵੈਂਸੀ ਐਂਡ ਕੰਪਨੀ ਕੋਰਟ’ ਦੇ ਜੱਜ ਬ੍ਰਿਗੇਸ ਨੇ ਵੀਰਵਾਰ ਨੂੰ ਆਪਣੇ ਫੈਸਲੇ ਵਿਚ ਕਿਹਾ ਕਿ ਇਸ ਸਮੇਂ ਬੈਂਕਾਂ ਕੋਲ ਅਜਿਹੀ ਕਾਰਵਾਈ ਕਰਨ ਦਾ ਮੌਕਾ ਮਿਲਣ ਦਾ ਕੋਈ ਕਾਰਨ ਨਹੀਂ ਹੈ। ਮਹੱਤਵਪੂਰਣ ਗੱਲ ਇਹ ਹੈ ਕਿ ਭਾਰਤੀ ਜਨਤਕ ਖੇਤਰ ਦੇ ਬੈਂਕਾਂ ਦੇ ਇਕ ਸਮੂਹ ਨੇ ਸਟੇਟ ਬੈਂਕ ਆਫ਼ ਇੰਡੀਆ ਦੀ ਅਗਵਾਈ ਵਿਚ ਮਾਲਿਆ ਨੂੰ ਦਾਵਾਲੀਆਪਨ ਘੋਸ਼ਿਤ ਕਰਨ ਦੀ ਬੇਨਤੀ ਕੀਤੀ ਹੈ ਤਾਂ ਜੋ ਉਸ ਦਾ ਬਕਾਇਆ 1.145 ਬਿਲੀਅਨ ਡਾਲਰ ਦਾ ਕਰਜ਼ਾ ਵਾਪਸ ਲਿਆ ਜਾ ਸਕੇ।