ਵਿਦੇਸ਼ਾਂ ਤੋਂ ਆਉਣ ਵਾਲੇ ਪਰਵਾਸੀ ਪੰਜਾਬੀਆਂ ਨੂੰ ਸਬੰਧਤ ਜ਼ਿਲ੍ਹਿਆਂ ’ਚ ਹੀ ਕੀਤਾ ਜਾਵੇਗਾ ਇਕਾਂਤਵਾਸ

729
Share

ਚੰਡੀਗੜ੍ਹ, 12 ਮਈ (ਪੰਜਾਬ ਮੇਲ)-ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਤੋਂ ਆਉਣ ਵਾਲੇ ਪੰਜਾਬੀਆਂ ਨੂੰ ਸਬੰਧਤ ਜ਼ਿਲ੍ਹਿਆਂ ’ਚ ਹੀ ਇਕਾਂਤਵਾਸ ਕੀਤਾ ਜਾਵੇਗਾ। ਵਧੀਕ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰਾ ਨੇ ਦੱਸਿਆ ਕਿ ਕੋਈ ਵੀ ਪੰਜਾਬੀ ਦੇਸ਼ ਦੇ ਕਿਸੇ ਵੀ ਹਵਾਈ ਅੱਡੇ ’ਤੇ ਉੱਤਰਦਾ ਹੈ ਤਾਂ ਉਸ ਨੂੰ ਪੰਜਾਬ ਲਿਆ ਕਿ ਰਿਹਾਇਸ਼ੀ ਜਿਲ੍ਹੇ ਵਿੱਚ ਹੀ ਰੱਖਣ ਦਾ ਬੰਦੋਬਸਤ ਕੀਤਾ ਗਿਆ ਹੈ।
ਅਮਰੀਕਾ, ਇੰਗਲੈਂਡ ਅਤੇ ਕੈਨੇਡਾ ਸਮੇਤ ਹੋਰਨਾਂ ਕਈ ਮੁਲਕਾਂ ਵਿੱਚ 20 ਹਜ਼ਾਰ ਤੋਂ ਵੱਧ ਪੰਜਾਬੀ ਫਸੇ ਹੋਏ ਹਨ। ਭਾਰਤ ਸਰਕਾਰ ਨੇ ਇਨ੍ਹਾਂ ਭਾਰਤੀਆਂ ਨੂੰ ਦੇਸ਼ ਵਾਪਸ ਲਿਆਉਣ ਲਈ ਵਿਸ਼ੇਸ਼ ਹਵਾਈ ਜਹਾਜ਼ ਚਲਾਉਣ ਦਾ ਫ਼ੈਸਲਾ ਕੀਤਾ ਸੀ ਤੇ ਇਹ ਵਿਸ਼ੇਸ਼ ਜਹਾਜ਼ ਆਉਣੇ ਵੀ ਸ਼ੁਰੂ ਹੋ ਗਏ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਦੇਸ਼ਾਂ ਤੋਂ ਆਉਣ ਵਾਲਿਆਂ ਵਿੱਚ ਬਾਹਰੀ ਤੌਰ ’ਤੇ ਕਰੋਨਾ ਦੇ ਲੱਛਣ ਤਾਂ ਦਿਖਾਈ ਨਹੀਂ ਦਿੰਦੇ ਪਰ ਆਮ ਤੌਰ ’ਤੇ ਟੈਸਟ ਪਾਜ਼ੇਟਿਵ ਹੁੰਦੇ ਹਨ। ਇਸ ਲਈ 14 ਦਿਨਾਂ ਦਾ ਇਕਾਂਤਵਾਸ ਜ਼ਰੂਰੀ ਹੈ। ਪੰਜਾਬ ਸਰਕਾਰ ਨੂੰ ਇਹ ਵੀ ਖਦਸ਼ਾ ਹੈ ਕਿ ਵਿਦੇਸ਼ਾਂ ਤੇ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਪੰਜਾਬੀਆਂ ਕਾਰਨ ਸੂਬੇ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਸਕਦੀ ਹੈ।


Share