ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਕਰੋਨਾ ਟੀਕਾ ਲਾਉਣ ਬਾਰੇ ਕੇਂਦਰ ਜਲਦੀ ਫੈਸਲਾ ਕਰੇ: ਹਾਈ ਕੋਰਟ

97
Share

-ਵਿਦਿਆਰਥੀਆਂ ਤੇ ਪ੍ਰਵਾਸੀ ਭਾਰਤੀਆਂ ਨੂੰ ਪਹਿਲ ਦੇ ਆਧਾਰ ’ਤੇ ਕਰੋਨਾ ਟੀਕੇ ਲਾਉਣ ਦੀ ਕੀਤੀ ਗਈ ਸੀ ਮੰਗ
ਨਵੀਂ ਦਿੱਲੀ, 31 ਮਈ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਅੱਜ ਨਿਰਦੇਸ਼ ਦਿੱਤਾ ਹੈ ਕਿ ਉਹ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਤੇ ਪ੍ਰਵਾਸੀ ਭਾਰਤੀਆਂ ਨੂੰ ਪਹਿਲ ਦੇ ਆਧਾਰ ’ਤੇ ਕਰੋਨਾ ਟੀਕਾ ਲਾਏ ਜਾਣ ਵਾਲੇ ਮਾਮਲੇ ’ਤੇ ਫੌਰੀ ਫੈਸਲਾ ਕਰੇ। ਚੀਫ ਜਸਟਿਸ ਡੀ.ਐੱਨ. ਪਟੇਲ ਤੇ ਜਸਟਿਸ ਜਯੋਤੀ ਸਿੰਘ ਨੇ ਕਿਹਾ ਕਿ ਐੱਨ.ਜੀ.ਓ. ਪ੍ਰਵਾਸੀ ਲੀਗਲ ਸੈਲ ਦੀ ਅਪੀਲ ’ਤੇ ਕਾਨੂੰਨ, ਨਿਯਮਾਂ ਤੇ ਸਰਕਾਰੀ ਨੀਤੀ ਅਨੁਸਾਰ ਫੈਸਲਾ ਕੀਤਾ ਜਾਵੇ। ਇਸ ਤੋਂ ਪਹਿਲਾਂ ਐੱਨ.ਜੀ.ਓ. ਵਲੋਂ ਕੇਂਦਰ ਨੂੰ ਮਾਮਲਾ ਸਪੱਸ਼ਟ ਕਰਨ ਦੀ ਅਪੀਲ ਕੀਤੀ ਗਈ ਸੀ ਪਰ ਜਵਾਬ ਨਾ ਮਿਲਣ ’ਤੇ ਉਨ੍ਹਾਂ ਅਦਾਲਤ ਦਾ ਦਰਵਾਜ਼ਾ ਖੜਕਾਇਆ। ਉਨ੍ਹਾਂ ਇਹ ਵੀ ਕਿਹਾ ਸੀ ਕਿ ਕੁਝ ਦੇਸ਼ ਸਿਰਫ ਉਨ੍ਹਾਂ ਨਾਗਰਿਕਾਂ ਨੂੰ ਆਪਣੇ ਦੇਸ਼ ਪਰਤਣ ਦੀ ਇਜਾਜ਼ਤ ਦੇ ਰਹੇ ਹਨ, ਜਿਨ੍ਹਾਂ ਦਾ ਟੀਕਾਕਰਨ ਹੋ ਚੁੱਕਿਆ ਹੈ, ਇਸ ਕਰ ਕੇ ਪ੍ਰਵਾਸੀ ਭਾਰਤੀਆਂ ਦਾ ਟੀਕਾਕਰਨ ਵੀ ਜਲਦੀ ਕੀਤਾ ਜਾਵੇ।

Share