ਵਿਦੇਸ਼ ਭੇਜਣ ਦੇ ਨਾਮ ‘ਤੇ ਠੱਗੀ ਮਾਰਨ ਵਾਲੇ ਚਾਰ ਟ੍ਰੈਵਲ ਏਜੰਟਾਂ ਖਿਲਾਫ ਕਾਰਵਾਈ

325
Share

-49 ਲੱਖ 42 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਦੋਸ਼
ਹੁਸ਼ਿਆਰਪੁਰ, 28 ਅਕਤੂਬਰ (ਪੰਜਾਬ ਮੇਲ)- ਜ਼ਿਲ੍ਹਾ ਹੁਸ਼ਿਆਰਪੁਰ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ‘ਤੇ 49 ਲੱਖ 42 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਚਾਰ ਟਰੈਵਲ ਏਜੰਟਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਤਿੰਨ ਮਾਮਲੇ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਹਿਲੇ ਮਾਮਲੇ ਵਿਚ ਥਾਣਾ ਦਸੂਹਾ ਦੀ ਪੁਲਿਸ ਨੇ ਬਲਜੀਤ ਸਿੰਘ ਪੁੱਤਰ ਰਘਵੀਰ ਸਿੰਘ ਵਾਸੀ ਟੇਕਰਿਆਣਾ ਦੀ ਸ਼ਿਕਾਇਤ ‘ਤੇ ਦੋ ਏਜੰਟਾਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਉਸ ਨੇ ਦੱਸਿਆ ਕਿ ਉਹ ਤੇ ਉਸ ਦੀ ਪਤਨੀ ਕੈਨੇਡਾ ਜਾਣਾ ਚਾਹੁੰਦੇ ਸਨ, ਜਿਨ੍ਹਾਂ ਦੀ ਟਰੈਵਲ ਏਜੰਟ ਅਜੇ ਮਸੀਹ ਪੁੱਤਰ ਪੰਨੂੰ ਮਸੀਹ ਵਾਸੀ ਪਿੰਡ ਅਲੀਆ ਚੱਕ ਥਾਣਾ ਦੀਨਾਨਗਰ ਜ਼ਿਲ੍ਹਾ ਗੁਰਦਾਸਪੁਰ ਤੇ ਬਲਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਹਿੰਮਤਪੁਰ ਥਾਣਾ ਦਸੂਹਾ ਨਾਲ 35 ਲੱਖ ਰੁਪਏ ਵਿਚ ਗੱਲ ਤਹਿ ਹੋ ਗਈ ਸੀ, ਜੋ ਉਨ੍ਹਾਂ ਨੂੰ ਦੇ ਦਿੱਤੇ ਗਏ। ਬਲਜੀਤ ਸਿੰਘ ਨੇ ਦੱਸਿਆ ਕਿ ਨਾ ਤਾਂ ਉਕਤ ਏਜੰਟਾਂ ਉਨ੍ਹਾਂ ਨੂੰ ਕੈਨੇਡਾ ਭੇਜਿਆ ਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ, ਜਦੋਂ ਪੈਸੇ ਵਾਪਸ ਕਰਨ ਲਈ ਕਿਹਾ ਜਾਂਦਾ ਤਾਂ ਅੱਗੋਂ ਉਕਤ ਏਜੰਟ ਲਾਰਾਲੱਪਾ ਲਗਾਈ ਜਾਂਦੇ ਸਨ, ਜਿਸ ਤੋਂ ਦੁਖੀ ਹੋ ਕੇ ਪੀੜਤ ਬਲਜੀਤ ਸਿੰਘ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਜਾਂਚ ਕਰਨ ਤੋਂ ਬਾਅਦ ਏਜੰਟ ਅਜੇ ਮਸੀਹ ਤੇ ਬਲਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।


Share