ਵਿਦੇਸ਼ ਮੰਤਰੀ ਨੂੰ ਵਿਦੇਸ਼ਾਂ ‘ਚ ਫਸੇ ਵਿਦਿਆਰਥੀਆਂ ਤੇ ਸੈਲਾਨੀਆਂ ਨੂੰ ਭਾਰਤ ਵਾਪਸ ਲਿਆਉਣ ਲਈ ਕੀਤੀ ਮੰਗ

802

ਪਠਾਨਕੋਟ, 5 ਮਈ (ਪੰਜਾਬ ਮੇਲ)- ਹਲਕੇ ਦੇ ਸੰਸਦ ਮੈਂਬਰ ਤੇ ਫਿਲਮ ਅਦਾਕਾਰ ਸਨੀ ਦਿਓਲ ਨੇ ਕੇਂਦਰੀ ਵਿਦੇਸ਼ ਮੰਤਰੀ ਐੱਸ. ਜੈ ਸ਼ੰਕਰ ਨੂੰ ਪੱਤਰ ਲਿਖ ਕੇ ਵਿਦੇਸ਼ਾਂ ਵਿਚ ਫਸੇ ਹੋਏ ਵਿਦਿਆਰਥੀਆਂ ਅਤੇ ਸੈਲਾਨੀਆਂ ਨੂੰ ਭਾਰਤ ਵਾਪਸ ਲਿਆਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪ੍ਰਵਾਸੀਆਂ ਨੂੰ ਭਾਰਤ ਲਿਆਉਣ ਲਈ ਇਕਸਾਰ ਕੌਮੀ ਨੀਤੀ ਅਖਤਿਆਰ ਕੀਤੀ ਜਾਵੇ। ਪੱਤਰ ਦੀ ਕਾਪੀ ਦਿਖਾਉਂਦਿਆਂ ਸਨੀ ਦਿਓਲ ਦੇ ਪੀ.ਏ. ਅਸ਼ੋਕ ਚੋਪੜਾ ਨੇ ਦੱਸਿਆ ਕਿ ਵਿਦੇਸ਼ਾਂ ਵਿਚ ਪੜ੍ਹ ਰਹੇ ਹਲਕੇ ਦੇ ਬਹੁਤੇ ਵਿਦਿਆਰਥੀ ਅਤੇ ਸੈਲਾਨੀ ਕਰੋਨਾ ਮਹਾਮਾਰੀ ਕਾਰਨ ਉੱਥੇ ਫਸ ਗਏ ਤੇ ਹੁਣ ਉਨ੍ਹਾਂ ਕੋਲ ਪੈਸੇ ਵੀ ਖਤਮ ਹੋ ਚੁੱਕੇ ਹਨ ਤੇ ਉਹ ਉਥੇ ਮੈਡੀਕਲ ਤੇ ਹੋਰ ਸਹੂਲਤਾਂ ਨੂੰ ਲੈ ਕੇ ਕਾਫੀ ਪ੍ਰੇਸ਼ਾਨ ਹੋ ਰਹੇ ਹਨ। ਸੰਨੀ ਦਿਓਲ ਨੇ ਪੱਤਰ ‘ਚ ਲਿਖਿਆ ਹੈ ਕਿ ਇਨ੍ਹਾਂ ਦੀ ਆਰਥਿਕ ਹਾਲਤ ਨੂੰ ਦੇਖਦਿਆਂ ਸਰਕਾਰੀ ਖਰਚੇ ‘ਤੇ ਵਾਪਸ ਭਾਰਤ ਲਿਆਂਦਾ ਜਾਵੇ।