26.9 C
Sacramento
Saturday, September 23, 2023
spot_img

ਵਿਦੇਸ਼ਾਂ ‘ਚ ਪੰਜਾਬੀ ਔਰਤਾਂ ਦੇ ਹੋ ਰਹੇ ਸੋਸ਼ਣ ਦੀਆਂ ਰਿਪੋਰਟਾਂ ਮਗਰੋਂ ਪੰਜਾਬ ਸਰਕਾਰ ਐਕਸ਼ਨ ਮੋਡ ‘ਚ

-ਪੰਜਾਬੀ ਮਹਿਲਾਵਾਂ ਦਾ ਸ਼ੋਸ਼ਣ ਰੋਕਣ ਲਈ ਸੂਬਾ ਸਰਕਾਰ ਵੱਲੋਂ ਰਾਜ ਪੱਧਰੀ ਪਾਲਿਸੀ ਉਲੀਕੀ ਜਾਵੇਗੀ
– 11 ਜੂਨ ਨੂੰ ਜਲੰਧਰ ਵਿਖੇ ਹੋਵੇਗੀ ਵਿਚਾਰ-ਚਰਚਾ
ਜਲੰਧਰ, 6 ਜੂਨ (ਪੰਜਾਬ ਮੇਲ)- ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ‘ਚ ਭੇਜ ਕੇ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਦੀਆਂ ਰਿਪੋਰਟਾਂ ਮਗਰੋਂ ਪੰਜਾਬ ਸਰਕਾਰ ਐਕਸ਼ਨ ਮੋਡ ‘ਚ ਹੈ। ਇਸ ਮਾਮਲੇ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਵਿਦੇਸ਼ਾਂ ਵਿਚ ਪੰਜਾਬੀ ਮਹਿਲਾਵਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਰਾਜ ਪੱਧਰੀ ਪਾਲਿਸੀ ਉਲੀਕੀ ਜਾਵੇਗੀ। ਇਸ ਲਈ ਪੀੜਤਾਂ ਨਾਲ ਜਲੰਧਰ ਵਿਖੇ 11 ਜੂਨ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਵਿਚਾਰ-ਚਰਚਾ ਕੀਤੀ ਜਾ ਰਹੀ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀਆਂ ਮਹਿਲਾਵਾਂ ਜੋ ਵਿਦੇਸ਼ਾਂ ‘ਚ ਜਾਣ ਦੀਆਂ ਇਛੁੱਕ ਹਨ, ਉਥੇ ਵਸੀਆਂ ਹੋਈਆਂ ਹਨ ਜਾਂ ਵਾਪਸ ਆ ਚੁੱਕੀਆਂ ਹਨ, ਦੇ ਹੱਕਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕੁੱਝ ਏਜੰਟਾਂ ਵੱਲੋਂ ਸੂਬੇ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ‘ਚ ਗੈਰ ਕਾਨੂੰਨੀ ਢੰਗ ਨਾਲ ਭੇਜਣ ਦੇ ਮੰਤਵ ਨਾਲ ਨੌਕਰੀ ਦਾ ਝਾਂਸਾ ਦੇਣ ਤੇ ਗਲਤ ਬਿਆਨਬਾਜ਼ੀ ਕਰਕੇ ਉਨ੍ਹਾਂ ਨਾਲ ਕਈ ਤਰ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ। ਇਸ ਸਥਿਤੀ ‘ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਇਕ ਰਾਜ ਪੱਧਰੀ ਪਾਲਿਸੀ ਤਿਆਰ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਪਾਲਿਸੀ ‘ਚ ਹਰ ਤਰ੍ਹਾਂ ਦਾ ਸ਼ੋਸਣ ਭੁਗਤ ਚੁੱਕੀਆ ਔਰਤਾਂ ਦੇ ਦੁਖਾਂਤ ਨੂੰ ਸੁਣਨ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਪਾਲਿਸੀ ‘ਚ ਸ਼ਾਮਲ ਕਰਨ ਲਈ 11 ਜੂਨ ਨੂੰ ਡਿਪਟੀ ਕਮਿਸ਼ਨਰ, ਜਲੰਧਰ ਦੇ ਦਫਤਰ ਵਿਖੇ 11.00 ਤੋਂ 1.00 ਵਜੇ ਤੱਕ ਵਿਚਾਰ-ਚਰਚਾ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਮੰਤਰੀ ਨੇ ਵਿਆਖਿਆ ਕੀਤੀ ਕਿ ਮਹਿਲਾਵਾਂ ਦੇ ਸ਼ੋਸ਼ਣ ਸਬੰਧੀ ਘਟਨਾਵਾਂ ਖਾਸ ਤੌਰ ‘ਤੇ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਨਿਯੂਜੀਲੈਡ, ਮੱਧ ਪੂਰਬੀ ਦੇਸ਼ ਜਿਵੇਂ ਕੁਵੈਤ, ਦੁਬਈ, ਓਮਾਨ ਆਦਿ ਤੋਂ ਅਜਿਹੀਆਂ ਮੰਦਭਾਗੀ ਘਟਨਾਵਾਂ ਦੀ ਰਿਪੋਰਟ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾੜੇ ਵਤੀਰੇ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਹੈ।
ਮੰਤਰੀ ਨੇ ਕਿਹਾ ਕਿ ਐੱਨ.ਆਰ.ਆਈ. ਵਿਅਕਤੀਆਂ/ਏਜੰਟਾਂ/ਰਿਸ਼ਤੇਦਾਰਾਂ ਦੇ ਝਾਂਸੇ ਵਿਚ ਆ ਕੇ ਧੋਖਾ ਖਾ ਚੁੱਕੀਆਂ ਮਹਿਲਾਵਾਂ ਨੂੰ ਇਸ ਵਿਚਾਰ ਚਰਚਾ ‘ਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਵੱਖ-ਵੱਖ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲ੍ਹਿਆਂ ਤੋਂ ਅਜਿਹੀਆਂ ਔਰਤਾਂ, ਜੋ ਵਿਦੇਸ਼ਾਂ ਵਿਚ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਹਨ, ਨੂੰ ਇਸ ਵਿਚਾਰ-ਚਰਚਾ ਵਿਚ ਸ਼ਾਮਲ ਹੋਣ ਲਈ ਪੱਤਰ ਵੀ ਲਿਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਫੋਨ ਨੰ: 0181-2253285, 70092-39158 ਅਤੇ ਸਖੀ ਵਨ ਸਟਾਪ ਸੈਂਟਰ, ਜਲੰਧਰ 90231-31010 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Stay Connected

0FansLike
3,869FollowersFollow
21,200SubscribersSubscribe
- Advertisement -spot_img

Latest Articles