ਚੰਡੀਗੜ੍ਹ, 29 ਜੁਲਾਈ (ਪੰਜਾਬ ਮੇਲ)- ਚੰਡੀਗੜ੍ਹ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ‘ਤੇ ਧੋਖਾਧੜੀ ਕਰਨ ਸਬੰਧੀ ਵੱਖ-ਵੱਖ ਥਾਣਿਆਂ ਵਿਚ ਦੋ ਕੇਸ ਦਰਜ ਕੀਤੇ ਹਨ। ਇਕ ਕੇਸ ਥਾਣਾ ਸੈਕਟਰ-3 ਦੀ ਪੁਲਿਸ ਵੱਲੋਂ ਹਰਿਆਣਾ ਦੇ ਜਗਾਧਰੀ ਵਿਚ ਰਹਿਣ ਵਾਲੀ ਔਰਤ ਦੀ ਸ਼ਿਕਾਇਤ ‘ਤੇ ਚੰਡੀਗੜ੍ਹ ਵਿਚ ਰਹਿਣ ਵਾਲੀ ਔਰਤ ਵਿਰੁੱਧ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਮ ‘ਤੇ 38.5 ਲੱਖ ਰੁਪਏ ਲੈ ਲਏ, ਪਰ ਬਾਅਦ ਵਿਚ ਨਾ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ। ਦੂਜਾ ਮਾਮਲਾ, ਥਾਣਾ ਸੈਕਟਰ-39 ਦੀ ਪੁਲਿਸ ਨੇ ਮੁਹੰਮਦ ਇਰਸ਼ਾਦ ਆਲਮ ਵਾਸੀ ਬਿਹਾਰ ਦੀ ਸ਼ਿਕਾਇਤ ‘ਤੇ ਵਿਕਰਮ ਤੇ ਰਿੰਕੂ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮਾਂ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਮ ‘ਤੇ 10 ਲੱਖ ਰੁਪਏ ਲੈ ਲਏ, ਪਰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ।