ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਹਰਦਿਆਲ ਸਿੰਘ ਕੰਬੋਜ ਨੂੰ ਹੋਇਆ ਕਰੋਨਾ

422
Share

ਪਟਿਆਲਾ, 25 ਅਗਸਤ (ਪੰਜਾਬ ਮੇਲ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸਨੌਰ ਤੋਂ ਸ਼ੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਕਰੋਨਾ ਹੋ ਗਿਆ ਹੈ। ਉਨ੍ਹਾਂ ਦੀ ਪਤਨੀ ਅਤੇ ਰਸੋਏ ਦੀ ਰਿਪੋਰਟ ਨੈਗੇਟਿਵ ਆਈ ਹੈ। ਵਿਧਾਇਕ ਦੇ ਪਿਤਾ ਪ੍ਰੇਮ ਸਿੰਘ ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ ਅਤੇ ਅਕਾਲੀ ਆਗੂ ਠੇਕੇਦਾਰ ਜਸਵੀਰ ਸਿੰਘ ਬਘੌਰਾ ਨੂੰ ਵੀ ਕਰੋਨਾ ਹੋ ਗਿਆ ਹੈ। ਇਸ ਦੌਰਾਨ ਕਾਂਗਰਸ ਦੇ ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਵੀ ਕਰੋਨਾ ਹੋ ਗਿਆ ਹੈ। ਉਹ ਘਰ ਵਿੱਚ ਹੀ ਇਕਾਂਤਵਾਸ ਹਨ ਜਦ ਕਿ ਉਨ੍ਹਾਂ ਦੀ ਪਤਨੀ ਦੀ ਰਿਪੋਰਟ ਨੈਗੇਟਿਵ ਆਈ ਹੈ।


Share